ਕਰਜ਼ੇ ਤੋਂ ਤੰਗ ਆਏ ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Jan 19, 2019, 2:23 pm IST
Updated : Jan 19, 2019, 2:23 pm IST
SHARE ARTICLE
Farmer Suicide
Farmer Suicide

ਜ਼ਿਲ੍ਹੇ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਮਾਲ ਗੱਡੀ ਦੇ ਥੱਲੇ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ...

ਮਾਨਸਾ : ਜ਼ਿਲ੍ਹੇ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਮਾਲ ਗੱਡੀ ਦੇ ਥੱਲੇ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਪੁਲਿਸ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਪਰਵਾਰ ਮੈਂਬਰਾਂ ਨੂੰ ਸੌਂਪ ਦਿਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ, ਜ਼ਿਲ੍ਹੇ ਦੇ ਪਿੰਡ ਮਾਨਬੀਬਡੀਆ ਦੇ ਕਿਸਾਨ ਅਵਤਾਰ ਸਿੰਘ (60) ਦੇ ਕੋਲ ਖੇਤੀ ਯੋਗ ਜ਼ਮੀਨ ਸਿਰਫ਼ 2 ਕਨਾਲ ਸੀ ਅਤੇ ਉਹ ਲੱਖਾਂ ਰੁਪਏ ਦੇ ਕਰਜ਼ ਹੇਠਾਂ ਦੱਬਿਆ ਹੋਇਆ ਸੀ।

FarmerFarmer

ਮ੍ਰਿਤਕ ਕਿਸਾਨ ਦੇ ਭਰਾ ਜਗਰਾਜ ਸਿੰਘ ਨੇ ਦੱਸਿਆ ਕਿ ਕਿਸਾਨ ਮਜ਼ਦੂਰੀ ਕਰ ਕੇ ਪਰਵਾਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚਲਾ ਰਿਹਾ ਸੀ। ਕੁਝ ਸਮਾਂ ਪਹਿਲਾਂ ਹੀ ਕਿਸਾਨ ਨੇ ਅਪਣੀ ਲੜਕੀ ਦਾ ਵਿਆਹ ਕਰਵਾਇਆ ਸੀ ਅਤੇ 5 ਲੱਖ ਰੁਪਏ ਦਾ ਕਰਜ਼ਦਾਰ ਸੀ। ਉਸ ਨੇ ਦੱਸਿਆ ਕਿ ਅਵਤਾਰ ਸਿੰਘ ਕਰਜ਼ੇ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ। ਆਖ਼ੀਰ ਉਸ ਨੇ ਇਹ ਕਰਜ਼ੇ ਦਾ ਭਾਰ ਨਾ ਸਹਿੰਦੇ ਹੋਏ ਮਾਲ ਗੱਡੀ ਦੇ ਹੇਠਾਂ ਆ ਕੇ ਅਪਣੀ ਜਾਨ ਦੇ ਦਿਤੀ।

ਭਾਰਤੀ ਕਿਸਾਨ ਯੂਨੀਅਨ ਇਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਪੂਰਾ ਕਰਜ਼ ਮਾਫ਼ ਕੀਤਾ ਜਾਵੇ, ਪਰਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ ਅਤੇ ਮ੍ਰਿਤਕ ਦੇ ਪਰਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦਿਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement