'ਆਪ' ਵਲੋਂ ਕੇਂਦਰੀ ਏਜੰਸੀਆਂ ਦੀ ਕਾਰਵਾਈ ਦੀ ਨਿਖੇਧੀ
Published : Jan 19, 2021, 1:05 am IST
Updated : Jan 19, 2021, 1:05 am IST
SHARE ARTICLE
image
image

'ਆਪ' ਵਲੋਂ ਕੇਂਦਰੀ ਏਜੰਸੀਆਂ ਦੀ ਕਾਰਵਾਈ ਦੀ ਨਿਖੇਧੀ


ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ) :  ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼ਰਮਨਾਕ ਕਰਾਰ ਦਿਤਾ ਹੈ | 
ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਅੱਜ ਹੱਕ ਸੱਚ ਦੀ ਲੜਾਈ ਲੜ ਰਹੇ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕਰਨਾ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਵਿੱਢੇ ਅੰਦੋਲਨ ਵਿੱਚ ਸਮਰਥਨ ਕਰ ਰਹੀਆਂ ਵੱਖ-ਵੱਖ ਸੇਵਾ ਸੁਸਾਇਟੀਆਂ, ਸੰਸਥਾਵਾਂ ਅਤੇ ਪੱਤਰਕਾਰਾਂ ਨੂੰ ਨੋਟਿਸ ਭੇਜਣਾ ਸਰਕਾਰ ਦਾ ਘਟੀਆ ਕੰਮ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੜੀਅਲ ਰਵੱਈਏ ਉੱਤੇ ਚੱਲਦੇ ਹੋਏ ਅੰਦੋਲਨ ਨੂੰ ਪਹਿਲਾਂ ਅੱਤਵਾਦੀ, ਖ਼ਾਲਿਸਤਾਨੀ, ਪਾਕਿਸਤਾਨ, ਚੀਨ ਦੇ ਏਜੰਟ ਦੱਸ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਇਹ ਚਾਲਾਂ ਨਾ ਚੱਲੀਆਂ ਤਾਂ ਹੁਣ ਆਪਣੇ ਅਧੀਨ ਐਨਆਈਏ ਵਰਗੀਆਂ ਏਜੰਸੀਆਂ ਰਾਹੀਂ ਇਸ ਅੰਦੋਲਨ ਨੂੰ ਕੁਚਲਨ ਦੀ ਚਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੋਗਲੀ ਨੀਤੀ ਖੇਡ ਰਹੀ ਹੈ, ਇੱਕ ਪਾਸੇ ਤਾਂ ਹੱਲ ਕੱਢਣ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਦੂਜੇ ਪਾਸੇ ਕਿਸਾਨ ਆਗੂਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਧਮਕਾਉਣ ਲਈ ਐਨਆਈਏ ਰਾਹੀਂ ਨੋਟਿਸ ਭੇਜ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਭਰ ਦਾ ਸਭ ਤੋਂ ਵੱਡਾ ਅਤੇ ਲੰਬਾ ਚੱਲਣ ਵਾਲਾ ਅੰਦੋਲਨ ਇੱਕ ਨਵਾਂ ਇimageimageਤਿਹਾਸ ਰਚ ਰਿਹਾ ਹੈ |

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement