ਏਡੀਜੀਪੀ ਏਐਸ.ਰਾਏ ਨੇ ਮੁਨੀਸ਼ਜਿੰਦਲ ਵਲੋਂ ਚਲੰਤ ਮਾਮਲਿਆਂਬਾਰੇਲਿਖੀ ਕਿਤਾਬ 'ਦਿ ਪੰਜਾਬ ਰੀਵਿਊ'ਰੀਲੀਜ਼
Published : Jan 19, 2021, 1:06 am IST
Updated : Jan 19, 2021, 1:06 am IST
SHARE ARTICLE
image
image

ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ 'ਦਿ ਪੰਜਾਬ ਰੀਵਿਊ' ਰੀਲੀਜ਼


ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ) : ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਐਨ.ਆਰ.ਆਈ. ਮਾਮਲੇ ਅਮਰਦੀਪ ਸਿੰਘ ਰਾਏ ਨੇ ਅੱਜ ਮੁਨੀਸ ਜਿੰਦਲ ਵਲੋਂ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਲਿਖੀ ਇਕ ਕਿਤਾਬ ''ਦਿ ਪੰਜਾਬ ਰਵਿਊU ਜਾਰੀ ਕੀਤੀ |
ਏ.ਡੀ.ਜੀ.ਪੀ. ਰਾਏ ਨੇ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿਤੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਰਾਹੀਂ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਤੇ ਪੰਜਾਬ ਦੀਆਂ ਹੋਰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੇਣ ਦੇ ਇਛੁੱਕ ਉਮੀਦਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ | ਏਡੀਜੀਪੀ ਰਾਏ ਨੇ ਇਸ ਪੁਸਤਕ ਦੀ ਭੂਮਿਕਾ ਵੀ ਲਿਖੀ |
ਸ੍ਰੀ ਜਿੰਦਲ ਨੇ ਇਸ ਐਡੀਸਨ ਨੂੰ ਲਿਖਣ ਲਈ ਏਡੀਜੀਪੀ ਅਮਰਦੀਪ ਸਿੰਘ ਰਾਏ ਵਲੋਂ ਪ੍ਰੇਰਿਤ ਕਰਨ ਲਈ ਉਨ੍ਹਾਂ ਦਾ ਧਨਵਾਦ ਵੀ ਕੀਤਾ | 
ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਜਿੰਦਲ ਨੇ ਕਿਹਾ ਕਿ ਪੰਜਾਬ ਭਰ ਦੇ ਹਜ਼ਾਰਾਂ ਵਿਦਿਆਰਥੀ ਪੰਜਾਬ ਪੀਸੀਐਸ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਭਾਗ ਲੈਂਦੇ ਹਨ ਪਰ ਬਹੁਤ ਸਾਰੇ ਵਿਦਿਆਰਥੀ ਵਿਸ਼ੇ ਬਾਰੇ ਪੂਰੀ ਜਾਣਕਾਰੀ ਨਾ ਹੋਣ ਜਾਂ ਪ੍ਰੀਖਿਆ ਦੀ ਲੋੜ ਅਨੁਸਾਰ ਸਹੀ ਮਾਰਗ ਦਰਸ਼ਨ ਦੀ ਘਾਟ ਕਾਰਨ ਅਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਅਸਫ਼ਲ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਕੋਚਿੰਗ ਲੈਣ ਵਿਚ ਅਸਮਰੱਥ ਹੁੰਦੇ ਹਨ | ਇਸ ਤਰ੍ਹਾਂ, ਕਿਤਾਬਾਂ ਸਸਤੀਆਂ ਅਤੇ ਤਿਆਰੀ ਦਾ ਸਰਬੋਤਮ ਸਰੋਤ ਹੁੰਦੀਆਂ ਹਨ ਜੇਕਰ ਇਹ ਪ੍ਰੀਖਿਆ ਦੀਆਂ ਮੰਗਾਂ ਨੂੰ ਧਿਆਨ ਵਿਚ ਰਖਦਿਆਂ ਲਿਖੀਆਂ ਜਾਣ | ਉਨ੍ਹਾਂ ਕਿਹਾ ਕਿ 'ਦਿ ਪੰਜਾਬ ਰਵਿਊ' ਕਿਤਾਬ ਇਨ੍ਹਾਂ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਲਿਖੀ ਗਈ ਹੈ |
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਿਛਲੀ ਕਿਤਾਬ ਵਿਚ ਪੰਜਾਬ ਦੇ ਹਿੱਸੇ ਜਿਵੇਂ ਕਿ ਇਤਿਹਾਸ, ਸੱਭਿਆਚਾਰ, ਪ੍ਰਸ਼ਾਸਕੀ ਢਾਂਚੇ ਨੂੰ ਕਾਫ਼ੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ | ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ਹਰੇਕ ਪ੍ਰਤੀਯੋਗੀ ਪ੍ਰੀਖਿਆ ਜਿਵੇਂ ਕਿ ਪੀਸੀਐਸ ਜਾਂ ਨਾਇਬ ਤਹਿਸੀਲਦਾਰ ਜਾਂ ਕਿਸੇ ਹੋਰ ਪ੍ਰੀਖਿਆ ਵਿਚ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਸਵਾਲ ਪੁੱਛੇ ਜਾਂਦੇ ਹਨ |
ਸ੍ਰੀ ਜਿੰਦਲ ਨੇ ਕਿਹਾ ਕਿ ਇਸ ਕਿਤਾਬ ਵਿਚ ਉਨ੍ਹਾਂ ਨੇ ਪੰਜਾਬ ਦੇ ਪਿਛਲੇ ਇਕ ਸਾਲ ਦੇ ਚਲੰਤ ਮਾਮਲਿਆਂ ਨੂੰ ਕਵਰ ਕਰਨ ਦੀ ਕੋਸ਼ਿਸ਼ ਕੀਤੀ ਹੈ | ਇਸ ਤੋਂ ਇਲਾਵਾ ਉਨ੍ਹਾਂ  ਨੇ ਪੰਜਾਬ ਦੇ ਬਜਟ, ਪੰਜਾਬ ਦੇ ਆਰਥਕ ਸਰਵੇਖਣ ਅਤੇ ਪਿਛਲੇ ਦੋ ਸਾਲਾਂ ਵਿਚ ਵੱਖ-ਵੱਖ ਖੇਤਰਾਂ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਬਾਰੇ ਚਾਨਣਾ ਪਾਇਆ ਹੈ |
ਉਨ੍ਹਾਂ ਕਿਹਾ ਕਿ ਇਸ ਕਿਤਾਬ ਵਿਚ ਪੰਜਾਬੀ ਭਾਸ਼ਾ ਅਤੇ ਰਾਜਨੀਤਕ ਥਿਊਰੀ ਬਾਰੇ ਇਕ ਅਧਿਆਏ ਵੀ ਹੈ | ਇਸ ਤੋਂ ਇਲਾਵਾ ਕਿਤਾਬ ਦੇ ਅੰਤ ਵਿਚ ਪਿਛਲੇ ਸਾਲ ਦੇ ਪੇਪਰ ਅਤੇ ਮਾਡਲ ਟੈਸਟ ਪੇਪਰ ਵੀ ਦਿਤੇ ਗਏ ਹਨ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਤਿਆਰੀਆਂ ਦੇ ਮੁਲਾਂਕਣ ਵਿਚ ਸਹਾਈ ਹੋਣਗੇ |
ਸ੍ਰੀ ਮੁਨੀਸ਼ ਜਿੰਦਲ ਨੇ ਕਿਹਾ, ''ਮੇਰੀ ਪਿਛਲੀ ਕਿਤਾਬ 'ਸਾਡਾ ਪੰਜਾਬ' ਨੂੰ ਪਾਠਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਵੇਖਦਿਆਂ, ਮੈ ਆਸ ਕਰਦਾ ਹਾਂ ਕਿ ਪਾਠਕ ਮੇਰੀ ਇਸ ਕਿਤਾਬ ਨੂੰ ਵੀ ਉਨ੍ਹਾਂ ਹੀ ਪਿਆਰ ਦੇਣਗੇ |U
 

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement