
ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ...
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਅੜੇ ਕਿਸਾਨਾਂ ਦਾ ਅੰਦੋਲਨ 52ਵਾਂ ਦਿਨ ਵੀ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਹੁਣ ਖੇਤੀ ਕਾਨੂੰਨਾਂ ਵਿਰੱਧ 26 ਜਨਵਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਟਰੈਕਟਰ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਰੋਪੜ ਦੇ ਵਿਚ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢਕੇ ਦਿੱਲੀ ਨੂੰ ਕੂਚ ਕਰਨ ਲਈ ਰਵਾਨਾ ਹੋ ਚੁੱਕੀਆਂ ਹਨ।
ਉਥੇ ਹੀ ਟਰੈਕਟਰ ਰੈਲੀ ਵਿਚ ਗੁਰਿੰਦਰ ਗੋਗੀ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ ਅਤੇ ਉਨ੍ਹਾਂ ਨੇ ਸਪੋਕਸਮੈਨ ਟੀਵੀ ਨਾਲ ਗੱਲ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਤੇ ਟਰੈਕਟਰ ਪਰੇਡ ਕੀਤੀ ਜਾਣੀ ਹੈ, ਉਸਦੇ ਸਬੰਧ ਵਿਚ ਇਲਾਕੇ ਦੇ ਕਿਸਾਨਾਂ ਵੱਲੋਂ ਇੱਥੇ ਭਾਰੀ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੰਜਾਬ ਦੇ ਘਰਾਂ ਵਿਚ ਕੋਈ ਵੀ ਨਹੀਂ ਰਹਿਣਾ ਚਾਹੀਦਾ ਤੇ ਸਾਰੇ ਲੋਕ ਦਿੱਲੀ ਵਿਚ ਪਹੁੰਚਣ ਦੀ ਕ੍ਰਿਪਾ ਕਰਨ।
Gurinder Gogi
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇੰਨਾ ਹੈਂਕੜਬਾਜ਼ ਰਵੱਈਆ ਕੇਂਦਰ ਸਰਕਾਰ ਨੂੰ ਨਹੀਂ ਰੱਖਣਾ ਚਾਹੀਦਾ ਕਿਉਂਕਿ ਜਦੋਂ ਕਿਸਾਨਾਂ ਵੱਲੋਂ ਆਪਣੇ ਫ਼ਾਇਦੇ ਲਈ ਕਾਨੂੰਨ ਨਹੀਂ ਚਾਹੀਦੇ ਤਾਂ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਜਲਦ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਲੋਕਾਂ ਨੂੰ ਜਗਾਉਣ ਲਈ ਅਸੀਂ ਟਰੈਕਟਰ ਰੈਲੀਆਂ ਕੱਢ ਰਹੇ ਹਾਂ, ਮੋਦੀ ਸਰਕਾਰ ਨੇ ਇਹ ਫ਼ੈਸਲਾ ਬਹੁਤ ਗਲਤ ਕੀਤਾ ਹੈ, ਪਰ ਅਸੀਂ ਜਿੰਨਾ ਸਮੇਂ ਕਾਨੂੰਨ ਰੱਦ ਨਹੀਂ ਹੁੰਦੇ ਸਾਡਾ ਧਰਨਾ ਪ੍ਰਦਰਸ਼ਨ ਖਤਮ ਨਹੀਂ ਹੋਵੇਗਾ।
Tractor Rally
ਸ਼ਿਵ ਸੈਨਾ ਦੇ ਸੰਜੀਵ ਘਨੋਲੀ ਅਤੇ ਗੁਰਿੰਦਰ ਗੋਗੀ ਦੀ ਆਡੀਓ ਵਾਇਰਲ ਦਾ ਸੱਚ ਜ਼ਾਹਰ ਕਰਦਿਆਂ ਕਿਹਾ ਕਿ ਇਹ ਪੁਰਾਣੀ ਆਡੀਓ ਹੈ ਤੇ ਉਸਨੇ ਇਹ ਬਹੁਤ ਘਟੀਆ ਹਰਕਤ ਕੀਤੀ ਹੈ ਤੇ ਇਸ ਉਤੇ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ ਪਰ ਅਸੀਂ ਅੱਜ ਤੋਂ ਇਨ੍ਹਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਹੈ।