ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲ੍ਹੇ ਜਾਣਗੇ
Published : Jan 19, 2021, 1:09 am IST
Updated : Jan 19, 2021, 1:09 am IST
SHARE ARTICLE
image
image

ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲ੍ਹੇ ਜਾਣਗੇ


ਚੰਡੀਗੜ੍ਹ, 18 ਜਨਵਰੀ (ਗੁਰਉਪਦੇਸ਼ ਭੁੁੱਲਰ) : ਪੰਜਾਬ ਸਰਕਾਰ ਵਲੋਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗ਼ੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਉੱਚੇਰੀ ਸਿਖਿਆ ਵਿਭਾਗ ਵਲੋਂ ਸਾਰੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਯੂਨੀਵਰਸਟੀਆਂ ਨੂੰ ਪੱਤਰ ਜਾਰੀ ਕਰ ਦਿਤਾ ਗਿਆ ਹੈ |
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰਖਦੇ ਹੋਏ ਆਫ਼-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ਼-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ | ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਅਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁਲ੍ਹ ਹੋਵੇਗੀ ਅਤੇ ਉਨ੍ਹਾਂ 'ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ |
ਬੁਲਾਰੇ ਨੇ ਅੱਗੇ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹੋਸਟਲ ਖੋਲ੍ਹੇ ਜਾਣ | ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ, ਵਿਦਿਆਰਥੀਆਂ ਦੀ ਸੇਫ਼ਟੀ ਨੂੰ ਧਿਆਨ ਵਿਚ ਰਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ imageimageਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿਤੀ ਜਾਵੇ | ਉਨ੍ਹਾਂ ਅੱਗੇ ਦਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ, ਪੂਰਨ ਰੂਪ ਵਿਚ ਖੋਲ੍ਹੇ ਜਾਣ |
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫ਼ਟੀ ਦੇ ਮੱਦੇਨਜ਼ਰ ਯੂਨੀਵਰਸਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ, ਕਾਲਜ਼ ਮੁੜ ਖੋਲ੍ਹਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ |

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement