ਬਠਿੰਡਾ ਵਿਚ ਪੰਜਾਬ-ਹਰਿਆਣਾ ਅੰਤਰਰਾਜੀ ਸਰਹੱਦ ’ਤੇ 24 ਲੱਖ ਦੀ ਰਾਸ਼ੀ ਬਰਾਮਦ
Published : Jan 19, 2022, 12:12 am IST
Updated : Jan 19, 2022, 12:12 am IST
SHARE ARTICLE
image
image

ਬਠਿੰਡਾ ਵਿਚ ਪੰਜਾਬ-ਹਰਿਆਣਾ ਅੰਤਰਰਾਜੀ ਸਰਹੱਦ ’ਤੇ 24 ਲੱਖ ਦੀ ਰਾਸ਼ੀ ਬਰਾਮਦ

ਬਠਿੰਡਾ, 18 ਜਨਵਰੀ (ਸੁਖਜਿੰਦਰ ਮਾਨ) : ਬਠਿੰਡਾ ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਡੂਮਵਾਲੀ ਬੈਰੀਅਰ ਉਪਰ ਅੱਜ ਇਕ ਚੋਣ ਟੀਮ ਵੱਲੋਂ ਹਰਿਆਣਾ ਦੀ ਤਰਫੋਂ ਆ ਰਹੀ ਇੱਕ ਕਾਰ ‘ਚ ਸਵਾਰ ਚਾਰ ਵਿਅਕਤੀਆਂ ਕੋਲੋਂ ਚੌਵੀ ਲੱਖ ਰੁਪਏ ਦੀ ਨਕਦੀ ਬਰਾਮਦ ਕਰਨ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਵਿਚ ਬਠਿੰਡਾ ਦਿਹਾਤੀ ਹਲਕੇ ਦੇ ਚੋਣ ਅਧਿਕਾਰੀ ਆਰ ਪੀ ਸਿੰਘ ਨੇ ਕਾਨੂੰਨੀ ਕਾਰਵਾਈ ਕਰਦਿਆਂ ਆਮਦਨ ਕਰ ਵਿਭਾਗ ਅਤੇ ਪੁਲੀਸ ਪ੍ਰਸ਼ਾਸਨ ਨੂੰ ਇਸ ਦੀ ਅਗਲੇਰੀ ਕਾਰਵਾਈ ਲਈ ਲਿਖਤੀ ਸਿਕਾਇਤ ਕੀਤੀ ਹੈ। 
ਇਸ ਦੀ ਪੁਸ਼ਟੀ ਕਰਦਿਆਂ ਆਰਪੀ ਸਿੰਘ ਨੇ ਸਪੋਕਸਮੈਨ ਨੂੰ ਦੱਸਿਆ ਕਿ ਡੂਮਵਾਲੀ ਬੈਰੀਅਰ ‘ਤੇ ਲੱਗੇ ਹੋਏ ਨਾਕੇ ਦੌਰਾਨ ਜਦ ਕਾਰ ਦੀ ਚੈਕਿੰਗ ਕੀਤੀ ਤਾਂ ਇਹ ਰਾਸ਼ੀ ਬਰਾਮਦ ਹੋਈ। 
ਉਨ੍ਹਾਂ ਦੱਸਿਆ ਕਿ ਕਾਰ ਚ ਸਵਾਰ ਵਿਅਕਤੀ ਇਸ ਰਾਸ਼ੀ ਬਾਰੇ ਕੋਈ ਪੁਖ਼ਤਾ ਪਰੂਫ਼ ਪੇਸ਼ ਨਹੀਂ ਕਰ ਸਕੇ ਜਿਸ ਦੇ ਚਲਦੇ ਇਸ ਰਾਸ਼ੀ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸੇ ਨਾਕੇ ਉਪਰ ਇਕ ਹੋਰ ਮਾਮਲੇ ਵਿਚ ਤਿੰਨ ਲੱਖ ਦੀ ਨਕਦੀ ਬਰਾਮਦ ਕੀਤੀ ਗਈ ਹੈ। ਦੱਸਣਾ ਬਣਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਿਯਮਾਂ ਮੁਤਾਬਕ ਕੋਈ ਵੀ ਵਿਅਕਤੀ ਦਸ ਹਜਾਰ ਤੋਂ ਵੱਧ ਦੀ ਨਕਦੀ ਰਾਸ਼ੀ ਆਪਣੇ ਨਾਲ ਏਧਰ ਓਧਰ ਨਹੀਂ ਲਿਆ ਸਕਦਾ ਹੈ। ਜੇਕਰ ਇਸ ਤੋਂ ਵੱਧ ਰਾਸ਼ੀ ਉਸ ਨੇ ਕਿਤੇ ਲਿਜਾਣੀ ਹੈ ਤਾਂ ਉਸਨੂੰ ਇਸਦੇ ਲਈ ਪੁਖ਼ਤਾ ਸੂਤ ਵੀ ਨਾਲ ਰੱਖਣਾ ਜਰੂਰੀ ਹੁੰਦੇ ਹਨ। 
ਇਸ ਖ਼ਬਰ ਨਾਲ ਸਬੰਧਤ ਫੋਟੋ 18 ਬੀਟੀਆਈ 04 ਨੰਬਰ ਵਿਚ ਭੇਜੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement