7 ਸਾਲ ਬਾਅਦ 87 ਡਾਲਰ ਦੇ ਉੱਚ ਪੱਧਰ 'ਤੇ ਪਹੁੰਚੀਆਂ ਕੱਚੇ ਤੇਲ ਦੀਆਂ ਕੀਮਤਾਂ
Published : Jan 19, 2022, 7:43 am IST
Updated : Jan 19, 2022, 7:43 am IST
SHARE ARTICLE
image
image

7 ਸਾਲ ਬਾਅਦ 87 ਡਾਲਰ ਦੇ ਉੱਚ ਪੱਧਰ 'ਤੇ ਪਹੁੰਚੀਆਂ ਕੱਚੇ ਤੇਲ ਦੀਆਂ ਕੀਮਤਾਂ

ਵਿਧਾਨ ਸਭਾ ਚੋਣਾਂ ਬਾਅਦ ਇਕਦਮ ਵਧਣਗੀਆਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 18 ਜਨਵਰੀ : ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 2014 ਤੋਂ ਬਾਅਦ ਹੁਣ ਤਕ 87 ਡਾਲਰ ਪ੍ਰਤੀ ਬੈਰਲ ਦੇ ਸੱਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ | ਇਸ ਦੇ ਬਾਵਜੂਦ ਘਰੇਲੂ ਬਾਜ਼ਾਰ 'ਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 74ਵੇਂ ਦਿਨ ਕੋਈ ਬਦਲਾਅ ਨਹੀਂ ਹੋਇਆ |
ਵਿਸ਼ਵ ਪੱਧਰ 'ਤੇ ਕੱਚੇ ਤੇਲ ਦਾ ਮਿਆਰ ਬ੍ਰੈਂਟ ਕਰੂਡ ਮੰਗਲਵਾਰ ਨੂੰ  87.7 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ | ਇਸ ਦੇ ਪਿੱਛੇ ਵਧਦੇ ਭੂ-ਰਾਜਨੀਤਕ ਤਣਾਅ ਅਤੇ ਸਪਲਾਈ ਪੱਖ ਦੀਆਂ ਰੁਕਾਵਟਾਂ ਮੁੱਖ ਕਾਰਨ ਹਨ | ਯਮਨ ਦੇ ਹੂਤੀ ਬਾਗ਼ੀਆਂ ਨੇ ਸੰਯੁਕਤ ਅਰਬ ਅਮੀਰਾਤ ਵਿਚ ਇਕ ਤੇਲ ਦੀ ਸਹੂਲਤ ਉੱਤੇ ਹਮਲਾ ਕੀਤਾ ਅਤੇ ਸਪਲਾਈ ਵਿਚ ਵਿਘਨ ਪਾਇਆ | ਇਸ ਤੋਂ ਇਲਾਵਾ ਗਲੋਬਲ ਤੇਲ ਦੇ ਭੰਡਾਰ ਵੀ ਘੱਟ ਰਹੇ ਹਨ |
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਹਮਲੇ ਤੋਂ ਬਾਅਦ ਪਛਮੀ ਏਸ਼ੀਆ ਦੇ ਦੋ ਗੁਆਂਢੀ ਦੇਸ਼ਾਂ ਈਰਾਨ ਅਤੇ ਸਾਊਦੀ ਅਰਬ ਵਿਚਾਲੇ ਤਣਾਅ ਵਧਣ ਦੀ ਸੰਭਾਵਨਾ ਹੈ | ਇਸ ਨਾਲ ਆਉਣ ਵਾਲੇ ਸਮੇਂ 'ਚ ਕੱਚੇ ਤੇਲ ਦੀ ਸਪਲਾਈ ਵਿਚ ਹੋਰ ਵਿਘਨ ਪੈ ਸਕਦਾ ਹੈ | ਪਿਛਲੇ ਕੁੱਝ ਦਿਨਾਂ ਤੋਂ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਘਰੇਲੂ ਪੱਧਰ 'ਤੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਹੋ ਰਿਹਾ | ਕਰੀਬ ਢਾਈ ਮਹੀਨਿਆਂ ਤੋਂ ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ | ਦਿੱਲੀ 'ਚ ਪਟਰੌਲ 95.41 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ | ਸੂਬਾ ਸਰਕਾਰ ਦੇ ਪੱਧਰ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਵੈਲਿਊ ਐਡਿਡ ਟੈਕਸ (ਵੈਟ) 'ਚ ਕਟੌਤੀ ਕਾਰਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪੱਧਰ 'ਤੇ ਹਨ | ਅਕਤੂਬਰ ਦੇ ਅੰਤ 'ਚ ਪਟਰੌਲ 110 ਰੁਪਏ ਅਤੇ ਡੀਜ਼ਲ 98 ਰੁਪਏ ਪ੍ਰਤੀ ਲੀਟਰ ਨੂੰ  ਪਾਰ ਕਰ ਗਿਆ ਸੀ |       (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement