ਡਾਕਟਰੀ ਜਾਂਚ ਲਈ DMC ਹਸਪਤਾਲ ਲੁਧਿਆਣਾ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 
Published : Jan 19, 2022, 2:10 pm IST
Updated : Jan 19, 2022, 2:15 pm IST
SHARE ARTICLE
Former Chief Minister Parkash Singh Badal arrives at DMC Ludhiana for medical check up
Former Chief Minister Parkash Singh Badal arrives at DMC Ludhiana for medical check up

 ਬੀਤੇ ਦਿਨੀ ਸਰਗਰਮੀ ਨਾਲ ਕਰ ਰਹੇ ਸਨ ਪ੍ਰਚਾਰ 

ਲੁਧਿਆਣਾ (ਰਾਜਵਿੰਦਰ ਸਿੰਘ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਲੁਧਿਆਣਾ ਦੇ ਡੀਐਮਸੀ (ਦਿਆਨੰਦ ਮੈਡੀਕਲ ਕਾਲਜ) ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾਣੀ ਹੈ।

Former Chief Minister Parkash Singh Badal arrives at DMC Ludhiana for medical check upFormer Chief Minister Parkash Singh Badal arrives at DMC Ludhiana for medical check up

ਜਾਣਕਾਰੀ ਅਨੁਸਾਰ ਡਾਕਟਰਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮੀਡੀਆ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਗਿਆ ਨਾਲ ਹੀ ਹਸਪਤਾਲ ਦੇ ਸਟਾਫ਼ ਵਲੋਂ ਪੀਪੀਈ ਕਿੱਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹ ਚੇਅਰ ਤੇ ਬਿਠਾ ਕੇ ਅੰਦਰ ਚੈੱਕਅੱਪ ਲਈ ਲਿਜਾਇਆ ਗਿਆ।

Former Chief Minister Parkash Singh Badal arrives at DMC Ludhiana for medical check upFormer Chief Minister Parkash Singh Badal arrives at DMC Ludhiana for medical check up

ਜਾਣਕਾਰੀ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਕੁੱਝ ਖ਼ਰਾਬ ਦੱਸੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਇੱਥੇ ਲਿਆਂਦਾ ਗਿਆ ਹੈ।

Former Chief Minister Parkash Singh Badal arrives at DMC Ludhiana for medical check upFormer Chief Minister Parkash Singh Badal arrives at DMC Ludhiana for medical check up

ਦਿਆਨੰਦ ਹਸਪਤਾਲ ਵਿਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਪੱਤਰਕਾਰਾਂ ਨਾਲ ਵੀ ਗੱਲਬਾਤ ਨਹੀਂ ਕਰਨ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement