
ਡਾਕਟਰੀ ਜਾਂਚ ਲਈ ਲਿਆਂਦਾ ਗਿਆ ਸੀ ਲੁਧਿਆਣਾ ਦੇ DMC ਹਸਪਤਾਲ
ਕੋਰੋਨਾ ਦੀ ਮੁੜ ਜਾਂਚ ਲਈ ਕੀਤਾ ਜਾਵੇਗਾ ਦੂਜਾ ਟੈਸਟ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਅੱਜ ਬਾਅਦ ਦੁਪਹਿਰ ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਹਸਪਤਾਲ ਵਿਚ ਡਾਕਟਰੀ ਜਾਂਚ ਲਈ ਲਿਆਂਦਾ ਗਿਆ ਸੀ ਅਤੇ ਡਾਕਟਰਾਂ ਵਲੋਂ ਪਹਿਲਾਂ ਜਦੋਂ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਕੋਰੋਨਾ ਪਾਜ਼ੀਟਿਵ ਪਾਏ ਗਏ। ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਦੀ ਮੁੜ ਜਾਂਚ ਲਈ ਬਾਅਦ ਦੁਪਹਿਰ ਉਨ੍ਹਾਂ ਦਾ ਦੂਜਾ ਕੋਰੋਨਾ ਟੈਸਟ ਵੀ ਕੀਤਾ ਜਾਵੇਗਾ।