
ਉਹਨਾਂ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਈਡੀ ਅਤੇ ਖਹਿਰਾ ਦੇ ਵਕੀਲਾਂ ਵਿਚਾਲੇ ਬਹਿਸ ਹੋਈ।
ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਫਿਲਹਾਲ ਰਾਹਤ ਨਹੀਂ ਮਿਲੀ ਹੈ। ਉਹਨਾਂ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਈਡੀ ਅਤੇ ਖਹਿਰਾ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਜਿਸ ਤੋਂ ਬਾਅਦ ਹਾਈਕੋਰਟ ਨੇ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਹਨ। ਉਹਨਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਉਹਨਾਂ ਨੂੰ ਭੁਲੱਥ ਤੋਂ ਟਿਕਟ ਮਿਲੀ ਹੈ। ਦੱਸ ਦੇਈਏ ਕਿ ਖਹਿਰਾ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਜਿੱਤੇ ਸਨ। ਕੁਝ ਸਮਾਂ ਉਹ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹੇ। ਕੁਝ ਮਹੀਨੇ ਪਹਿਲਾਂ ਹੀ ਉਹ ਕਾਂਗਰਸ ਵਿਚ ਸ਼ਾਮਲ ਹੋਏ ਸਨ।