ਪੰਜਾਬ 'ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ, 22-23 ਜਨਵਰੀ ਨੂੰ ਬਾਰਸ਼ ਦੀ ਸੰਭਾਵਨਾ
Published : Jan 19, 2022, 7:51 am IST
Updated : Jan 19, 2022, 7:51 am IST
SHARE ARTICLE
image
image

ਪੰਜਾਬ 'ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ, 22-23 ਜਨਵਰੀ ਨੂੰ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ, 18 ਜਨਵਰੀ (ਪ.ਪ.) : ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਬੱਦਲ ਛਾਏ ਰਹਿਣ ਅਤੇ ਸੀਤ ਹਵਾਵਾਂ ਚੱਲਣ ਕਾਰਨ ਸਾਰਾ ਦਿਨ ਕੜਾਕੇ ਦੀ ਠੰਢ ਰਹੀ | ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਫ਼ਿਰੋਜ਼ਪੁਰ 'ਚ ਘਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |
ਫ਼ਰੀਦਕੋਟ ਤੇ ਕਪੂਰਥਲਾ 'ਚ ਵੀ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ ਪਰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੋਗਾ 'ਚ ਘਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ ਤੇ ਹਾਲੇ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ |
ਗਡਬਡ ਵਾਲੀਆਂ ਪਛਮੀ ਪੌਣਾਂ ਦੇ ਸਰਗਰਮ ਹੋਣ ਦੇ ਮੱਦੇਨਜ਼ਰ ਪੰਜਾਬ 'ਚ 22 ਅਤੇ 23 ਜਨਵਰੀ ਨੂੰ  ਬਾਰਸ਼ ਹੋ ਸਕਦੀ ਹੈ | ਪੰਜਾਬ ਖੇਤੀਬਾਡੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ 23 ਜਨਵਰੀ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ | ਉਨ੍ਹਾਂ ਦੱਸਿਆ ਕਿ ਰਾਤ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ | ਬੇਸ਼ੱਕ 21 ਜਨਵਰੀ ਤੋਂ ਇਕ ਪੱਛਮੀ ਚੱਕਰਵਾਤ ਦੇ ਉੱਤਰ-ਪੱਛਮੀ ਭਾਰਤ ਨੂੰ  ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ ਪਰ ਆਉਣ ਵਾਲੇ 3-4 ਦਿਨ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ ਅਤੇ ਸਵੇਰੇ ਸ਼ਾਮ ਸੰਘਣੀ ਧੁੰਦ ਪਵੇਗੀ |   

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement