
ਖੜਗੇ ਨੇ ਕਿਹਾ ਕਿ ਉਹਨਾਂ ਨੂੰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਹੁਤ ਦੁੱਖ ਪਹੁੰਚਿਆ ਹੈ।
ਜਲੰਧਰ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਕਾਂਗਰਸ ਦੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ। ਇਸ ਮੌਕੇ ਮਲਿਕਾਰਜੁਨ ਖੜਗੇ ਨੇ ਸੰਤੋਖ ਸਿੰਘ ਦੇ ਪੁੱਤਰ ਵਿਕਰਮ ਚੌਧਰੀ ਅਤੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਹਨਾਂ ਨਾਲ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ‘ਪੱਪੂ’ ਤਾਂ ਬਿਲਕੁਲ ਨਹੀਂ- ਰਘੂਰਾਮ ਰਾਜਨ
ਪੱਤਰਕਾਰਂ ਨਾਲ ਗੱਲ ਕਰਦਿਆਂ ਖੜਗੇ ਨੇ ਕਿਹਾ ਕਿ ਉਹਨਾਂ ਨੂੰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਹੁਤ ਦੁੱਖ ਪਹੁੰਚਿਆ ਹੈ। ਉਹਨਾਂ ਦੇ ਪੁਰਖਿਆਂ ਨੇ ਹਮੇਸ਼ਾ ਕਾਂਗਰਸ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੰਮ ਕੀਤਾ। ਖੜਗੇ ਨੇ ਕਿਹਾ ਕਿ ਸੰਸਦ ਵਿਚ ਵੀ ਸੰਤੋਖ ਸਿੰਘ ਹਮੇਸ਼ਾ ਹੱਸਮੁੱਖ ਰਹਿੰਦੇ ਸਨ। ਉਹਨਾਂ ਦੇ ਦਿਹਾਂਤ ਨਾਲ ਬਹੁਤ ਡੂੰਘਾ ਸਦਮਾ ਪਹੁੰਚਿਆ ਹੈ। ਪ੍ਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਦੀ ਭਾਜਪਾ ਆਗੂਆਂ ਨੂੰ ਸਲਾਹ, 'ਫਿਲਮਾਂ 'ਤੇ ਬੇਲੋੜੀ ਬਿਆਨਬਾਜ਼ੀ ਤੋਂ ਗੁਰੇਜ਼ ਕਰੋ’
ਦੱਸ ਦੇਈਏ ਕਿ ਜਲੰਧਰ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਸੰਤੋਖ ਸਿੰਘ ਚੌਧਰੀ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਹਨਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।