ਅੱਤਵਾਦੀ ਅਰਸ਼ ਡੱਲਾ ਦਾ ਭਰਾ ਬਲਦੀਪ ਵਿਦੇਸ਼ ਭੱਜਿਆ, ਜ਼ਮਾਨਤ 'ਤੇ ਆਇਆ ਸੀ ਬਾਹਰ
Published : Jan 19, 2023, 4:04 pm IST
Updated : Jan 19, 2023, 4:04 pm IST
SHARE ARTICLE
 Arsh Dalla
Arsh Dalla

ਜਾਅਲੀ ਦਸਤਾਵੇਜ਼ਾਂ ਨਾਲ ਪਾਸਪੋਰਟ ਬਣਾ ਤੇ ਫਰਾਰ, 7 ਲੋਕਾਂ 'ਤੇ ਮਾਮਲਾ ਦਰਜ

ਚੰਡੀਗੜ੍ਹ - ਬਦਨਾਮ ਅੱਤਵਾਦੀ ਅਰਸ਼ ਡੱਲਾ ਦਾ ਭਰਾ ਬਲਦੀਪ ਸਿੰਘ ਜਾਅਲੀ ਦਸਤਾਵੇਜ਼ ਅਤੇ ਪਾਸਪੋਰਟ ਬਣਾ ਕੇ ਕੈਨੇਡਾ ਭੱਜ ਗਿਆ ਹੈ। ਬਲਦੀਪ ਸਿੰਘ ਕਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਸੀ। ਮੋਗਾ ਪੁਲਿਸ ਨੇ ਮੰਗਲਵਾਰ ਨੂੰ ਬਲਦੀਪ ਸਿੰਘ, ਉਸ ਦੇ ਭਰਾ ਅਰਸ਼ਦੀਪ ਡੱਲਾ, ਪਿਤਾ ਚਰਨਜੀਤ ਸਿੰਘ ਅਤੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। 

ਪਿਤਾ ਚਰਨਜੀਤ ਅਤੇ ਬਾਕੀ ਚਾਰ ਮੁਲਜ਼ਮ ਇਸ ਸਮੇਂ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ। ਮੋਗਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜੇਲ੍ਹ ਸਾਥੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸਪੋਰਟ ਹਾਸਲ ਕਰਨ ਵਿਚ ਬਲਦੀਪ ਦੀ ਮਦਦ ਕੀਤੀ। ਜਾਣਕਾਰੀ ਅਨੁਸਾਰ ਪਿਛਲੇ ਸਾਲ ਜੂਨ ਵਿਚ ਬਲਦੀਪ ਸਿੰਘ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ 'ਚ ਦੋਸ਼ੀ ਜ਼ਮਾਨਤ 'ਤੇ ਬਾਹਰ ਆਇਆ ਸੀ। ਮੋਗਾ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਗੈਂਗਸਟਰ ਅਰਸ਼ਦੀਪ ਅਤੇ ਉਸ ਦੇ ਪਿਤਾ ਚਰਨਜੀਤ ਸਿੰਘ ਨੂੰ ਹਾਲ ਹੀ ਵਿਚ ਲੁਧਿਆਣਾ ਦੇ ਪਿੰਡ ਬਰੜੇਕੇ ਵਿਚ ਪਰਮਜੀਤ ਸਿੰਘ ਦੇ ਕਤਲ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ।  

ਇਸ ਮਾਮਲੇ 'ਚ ਦੋ ਸ਼ੂਟਰ ਪਰਮਜੀਤ ਦੇ ਘਰ 'ਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਇੱਕ ਫੇਸਬੁੱਕ ਪੋਸਟ ਵਿਚ, ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਆਪਰੇਟਿਵ ਅਰਸ਼ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਸ ਨੂੰ ਖਾਲਿਸਤਾਨ ਲਹਿਰ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਹੋਣ ਕਾਰਨ ਕੇਂਦਰ ਨੇ ਅੱਤਵਾਦੀ ਐਲਾਨ ਦਿੱਤਾ ਸੀ। 

ਬਲਦੀਪ ਸਿੰਘ ਦੇ ਭਰਾ ਅਰਸ਼, ਪਿਤਾ ਚਰਨਜੀਤ ਸਿੰਘ ਅਤੇ ਚਾਰ ਹੋਰ ਸਾਥੀਆਂ, ਪਿੰਡ ਰੌਂਤਾ ਦੇ ਹਰਦੀਪ ਸਿੰਘ ਸੂਰਜ, ਡਾਲਾ ਦੇ ਕਮਲਜੀਤ ਸ਼ਰਮਾ, ਫਿਰੋਜ਼ਪੁਰ ਦੇ ਘੱਲ ਖੁਰਦ ਦੇ ਰਾਮ ਸਿੰਘ ਅਤੇ ਦੀਪਕ ਸ਼ਰਮਾ ਨੇ ਬਲਦੀਪ ਸਿੰਘ ਦੇ ਜਾਅਲੀ ਪਾਸਪੋਰਟ ਬਣਾਉਣ ਵਿਚ ਮਦਦ ਕੀਤੀ। 
ਪੁਲਿਸ ਨੇ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਦੀ ਜਾਇਦਾਦ ਵੀ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਚਰਨਜੀਤ ਫਰੀਦਕੋਟ ਜੇਲ੍ਹ ਵਿਚ ਬੰਦ ਹੈ। ਪੁਲਿਸ ਨੇ ਪਿੰਡ ਡਾਲਾ ਵਿਚ ਚਰਨਜੀਤ ਸਿੰਘ ਦੀ ਰਿਹਾਇਸ਼ੀ ਜਾਇਦਾਦ ਦਾ ਪਤਾ ਲਗਾਇਆ। 


 

Tags: # arsh dalla

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement