
ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਮੀਟਿੰਗ ਰਹੀ ਸੀ ਬੇਸਿੱਟਾ
ਚੰਡੀਗੜ੍ਹ - SYL ਦੇ ਮੁੱਦੇ 'ਤੇ ਵੀਰਵਾਰ ਯਾਨੀ ਅੱਜ ਸੁਪਰੀਮ ਕੋਰਟ 'ਚ ਹੋਣ ਵਾਲੀ ਸੁਣਵਾਈ ਟਲ ਗਈ ਹੈ ਅਤੇ ਹੁਣ ਇਹ ਸੁਣਵਾਈ 15 ਮਾਰਚ ਨੂੰ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਅਟਾਰਨੀ-ਜਨਰਲ ਆਰ. ਵੈਂਕਟਰਮਨੀ ਉਪਲੱਬਧ ਨਹੀਂ ਸਨ ਜਿਸ ਕਰ ਕੇ ਇਹ ਸੁਣਵਾਈ ਟਾਲ਼ ਦਿੱਤੀ ਗਈ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ SYL ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਰੱਖੀ ਜਾਣੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ 4 ਜਨਵਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਗਈ ਸੀ।
ਇਸ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ SYL Canal ਦੇ ਮੁੱਦੇ ਨੂੰ ਲੈ ਕੇ ਆਪਣਾ ਪੱਖ ਰੱਖਿਆ ਗਿਆ ਸੀ ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ। ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਦਿੱਲੀ ਵਿਖੇ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਮੀਟਿੰਗ 'ਚ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ।