Punjab News: ਗਰਮਖਿਆਲੀ ਪੰਨੂ ਦੇ 3 ਗੁਰਗੇ ਗ੍ਰਿਫਤਾਰ, ਦੇਸ਼ ਵਿਰੋਧੀ ਝੰਡੇ ਅਤੇ ਪੋਸਟਰ ਲਗਾਉਣ ਦਾ ਕਰਦੇ ਸਨ ਕੰਮ
Published : Jan 19, 2024, 4:48 pm IST
Updated : Jan 19, 2024, 5:11 pm IST
SHARE ARTICLE
3 Gurges of Garmkhiali Pannu arrested News in punjabi
3 Gurges of Garmkhiali Pannu arrested News in punjabi

Punjab News:ਗਰਮਖਿਆਲੀ ਪੰਨੂ ਨੇ ਕੁਝ ਦਿਨ ਪਹਿਲਾਂ ਸੀਐਮ ਮਾਨ ਨੂੰ ਦਿੱਤੀ ਸੀ ਧਮਕੀ

3 Gurges of Garmkhiali Pannu arrested News in punjabi : ਪੰਜਾਬ ਪੁਲਿਸ ਨੇ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਉਨ੍ਹਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸ ਦੇਈਏ ਕਿ ਅਤਿਵਾਦੀ ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਉਹ 26 ਜਨਵਰੀ ਨੂੰ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ  

26 ਜਨਵਰੀ ਤੋਂ ਠੀਕ ਪਹਿਲਾਂ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਤਿੰਨ ਗੁੰਡਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਦਿਤੀ ਗਈ ਸੀ।

ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਕੋਲੋਂ ਪੋਸਟਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਉਨ੍ਹਾਂ ਬਾਰੇ ਕੁੱਝ ਵੀ ਦੱਸਣ ਤੋਂ ਬਚ ਰਹੀ ਹੈ।

ਇਹ ਵੀ ਪੜ੍ਹੋ:Bathinda News: ਸਵਾਰੀ ਬਣ ਕੇ ਬੱਸ ਵਿਚ ਚੜ੍ਹੇ ਲੁਟੇਰਿਆਂ ਨੇ ਲੁੱਟਿਆ ਕੰਡਕਟਰ ਤੇ ਡਰਾਈਵਰ, ਟਿਕਟਾਂ ਵਾਲੀ ਮਸ਼ੀਨ ਵੀ ਲੈ ਗਏ ਨਾਲ

ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਤਿੰਨ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ। ਉਸ ਨੇ ਪਿਛਲੇ ਸਮੇਂ ਦੌਰਾਨ ਹੋਏ ਮੁਕਾਬਲਿਆਂ ਬਾਰੇ ਗੱਲ ਕੀਤੀ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਸੰਪਰਕ ਕਰਨ ਲਈ ਕਿਹਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 (For more Punjabi news apart from 3 Gurges of Garmkhiali Pannu arrested News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement