Abohar News: ਅਬੋਹਰ 'ਚ ਟਰੇਨ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਕੀਆਂ ਭੈਣਾਂ ਕਰਦੀਆਂ ਸੀ ਬਲੈਕਮੇਲ

By : GAGANDEEP

Published : Jan 19, 2024, 11:47 am IST
Updated : Jan 19, 2024, 12:33 pm IST
SHARE ARTICLE
A young man committed suicide by jumping in front of a train in Abohar News in punjabi
A young man committed suicide by jumping in front of a train in Abohar News in punjabi

Abohar News: ਮਾਨਸਿਕ ਪ੍ਰੇਸ਼ਾਨੀਆਂ ਕਾਰਨ ਚੁੱਕਿਆ ਕਦਮ

A young man committed suicide by jumping in front of a train in Abohar News in punjabi : ਦੋ ਦਿਨ ਪਹਿਲਾਂ ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿੱਚ ਇੱਕ ਨੌਜਵਾਨ ਨੇ ਰੇਲਵੇ ਲਾਈਨ ਨੇੜੇ ਰੇਲਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਜੀਆਰਪੀ ਪੁਲਿਸ ਨੇ ਤਿੰਨ ਭੈਣਾਂ ਖ਼ਿਲਾਫ਼ ਬਲੈਕਮੇਲਿੰਗ ਦਾ ਕੇਸ ਦਰਜ ਕੀਤਾ ਸੀ।  ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਦਾ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਹ ਤਿੰਨੇ ਭੈਣਾਂ ਪਿੰਡ ਬੇਲਣ ਪੱਤੀ ਦੀਆਂ ਰਹਿਣ ਵਾਲੀਆਂ ਦੱਸੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: Health News: ਸਿਹਤ ਲਈ ਵਰਦਾਨ ਹੈ ਬਾਥੂ ਦਾ ਸਾਗ, ਕਬਜ਼ ਸਣੇ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ 

ਜੀਆਰਪੀ ਦੇ ਐਸਆਈ ਦੀਦਾਰ ਸਿੰਘ ਅਤੇ ਏਐਸਆਈ ਅਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਦੇ ਵੱਡੇ ਭਰਾ ਸੱਪਾਂਵਾਲੀ ਵਾਸੀ ਰਵਿੰਦਰ ਨੇ ਦੱਸਿਆ ਕਿ ਉਸ ਦਾ ਭਰਾ ਨੇੜਲੇ ਪਿੰਡ ਦੀ ਇੱਕ ਵਿਆਹੁਤਾ ਲੜਕੀ ਨਾਲ ਫੋਨ ’ਤੇ ਗੱਲ ਕਰਦਾ ਸੀ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਲੜਕੀ ਦੀਆਂ ਦੋ ਹੋਰ ਭੈਣਾਂ ਨੇ ਮਹਿੰਦਰ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।

ਇਹ ਵੀ ਪੜ੍ਹੋ: Kapurthala News: ਕੜਾਕੇ ਦੀ ਠੰਢ ਨੇ ਠਾਰੇ ਲੋਕ, ਕਪੂਰਥਲਾ 'ਚ ਨਿਮੋਨੀਆ ਕਾਰਨ SHO ਦੀ ਹੋਈ ਮੌਤ 

ਇਸੇ ਕਾਰਨ ਬੀਤੇ ਦਿਨ ਮਹਿੰਦਰ ਨੇ ਖੂਈਆਂ ਸਰਵਰ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਰਵਿੰਦਰ ਦੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਭੈਣਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਚਾਰਜ ਦੀਦਾਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਮਹਿੰਦਰ ਨੂੰ ਤਿੰਨ ਭੈਣਾਂ ਤੰਗ ਪ੍ਰੇਸ਼ਾਨ ਕਰਦੀਆਂ ਸਨ। ਜਿਸ ਕਾਰਨ ਮਹਿੰਦਰ ਨੇ ਖ਼ੁਦਕੁਸ਼ੀ ਦਾ ਕਦਮ ਚੁੱਕਿਆ ਹੈ। ਜਿਸ 'ਤੇ ਤਿੰਨਾਂ ਭੈਣਾਂ ਖਿਲਾਫ ਆਈਪੀਸੀ ਦੀ ਧਾਰਾ 306 ਅਤੇ 34 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A young man committed suicide by jumping in front of a train in Abohar News in punjabi  , stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement