Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ
Published : Jan 19, 2024, 4:20 pm IST
Updated : Jan 19, 2024, 4:51 pm IST
SHARE ARTICLE
CM EXPRESSES PROFOUND GRIEF AND SORROW OVER MARTYRDOM OF AGNIVEER JAWAN AJAY SINGH News in punjabi
CM EXPRESSES PROFOUND GRIEF AND SORROW OVER MARTYRDOM OF AGNIVEER JAWAN AJAY SINGH News in punjabi

Punjab News: ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

CM EXPRESSES PROFOUND GRIEF AND SORROW OVER MARTYRDOM OF AGNIVEER JAWAN AJAY SINGH News in punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ।

 ਇਹ ਵੀ ਪੜ੍ਹੋ: Bathinda News: ਸਵਾਰੀ ਬਣ ਕੇ ਬੱਸ ਵਿਚ ਚੜ੍ਹੇ ਲੁਟੇਰਿਆਂ ਨੇ ਲੁੱਟਿਆ ਕੰਡਕਟਰ ਤੇ ਡਰਾਈਵਰ, ਟਿਕਟਾਂ ਵਾਲੀ ਮਸ਼ੀਨ ਵੀ ਲੈ ਗਏ ਨਾਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

 ਇਹ ਵੀ ਪੜ੍ਹੋ: Moga News: ਸੰਘਣੀ ਧੁੰਦ ਕਾਰਨ ਟਰਾਲੇ ਤੇ ਪਿਕਅੱਪ ਵਿਚਾਲੇ ਹੋਈ ਜ਼ਬਰਦਸਤ ਟੱਕਰ, ਉੱਡੇ ਪਰਖੱਚੇ

ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from CM EXPRESSES PROFOUND GRIEF AND SORROW OVER MARTYRDOM OF AGNIVEER JAWAN AJAY SINGH News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement