Chandigarh News: ਚੰਡੀਗੜ੍ਹ 'ਚ ਫਟਿਆ ਸਿਲੰਡਰ, ਨੇੜਲੇ ਘਰਾਂ ਵਿਚ ਆਈਆਂ ਤਰੇੜਾਂ
Published : Jan 19, 2024, 12:35 pm IST
Updated : Jan 19, 2024, 1:52 pm IST
SHARE ARTICLE
Cylinder burst in Chandigarh News in punjabi
Cylinder burst in Chandigarh News in punjabi

Chandigarh News: ਗੈਸ ਭਰਨ ਦਾ ਚੱਲ ਰਿਹਾ ਸੀ ਨਜਾਇਜ਼ ਕਾਰੋਬਾਰ

Cylinder burst in Chandigarh News in punjabi : ਚੰਡੀਗੜ੍ਹ ਦੇ ਪਿੰਡ ਮੌਲੀ ਜਾਗਰਣ 'ਚ ਵੀਰਵਾਰ ਰਾਤ ਨੂੰ ਇਕ ਘਰ 'ਚ ਸਿਲੰਡਰ ਫਟਣ ਨਾਲ ਅਚਾਨਕ ਧਮਾਕਾ ਹੋ ਗਿਆ ਅਤੇ ਘਰ ਦੇ ਅੰਦਰ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ 'ਚ ਤਰੇੜਾਂ ਆ ਗਈਆਂ। ਲੋਕਾਂ ਨੇ ਸੋਚਿਆ ਕਿ ਭੂਚਾਲ ਆ ਗਿਆ ਹੈ। ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਹੈ।

ਇਹ ਵੀ ਪੜ੍ਹੋ: Nihang Mangu Math News: ਗੁਰਦੁਆਰਾ ਸਾਹਿਬ 'ਚ ਕਤਲ ਕਰਨ ਵਾਲੇ ਮੰਗੂ ਮੱਠ ਦੇ ਖੂਨ 'ਚ ਮਿਲੇ ਨਸ਼ੀਲੇ ਪਦਾਰਥ, ਡੋਪ ਟੈਸਟ 'ਚ ਹੋਇਆ ਖੁਲਾਸਾ  

ਪੁਲਿਸ ਨੂੰ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇੱਥੇ ਕੁਝ ਲੋਕ ਨਾਜਾਇਜ਼ ਤੌਰ 'ਤੇ ਵੱਡੇ ਸਿਲੰਡਰਾਂ ਤੋਂ ਛੋਟੇ ਸਿਲੰਡਰਾਂ 'ਚ ਗੈਸ ਭਰ ਰਹੇ ਸਨ। ਰਾਤ ਨੂੰ ਇਸੇ ਤਰ੍ਹਾਂ ਇਕ ਛੋਟੇ ਸਿਲੰਡਰ ਵਿਚ ਗੈਸ ਭਰਨ ਦੌਰਾਨ ਇਹ ਹਾਦਸਾ ਵਾਪਰਿਆ। ਸਿਲੰਡਰ 'ਚ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਕਾਰਨ ਸਿਲੰਡਰ ਮੌਕੇ 'ਤੇ ਹੀ ਫਟ ਗਿਆ। ਜਿਸ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਟਰੇਨ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਕੀਆਂ ਭੈਣਾਂ ਕਰਦੀਆਂ ਸੀ ਬਲੈਕਮੇਲ

ਸਿਲੰਡਰ ਫਟਣ ਕਾਰਨ ਧਮਾਕਾ ਬਹੁਤ ਜ਼ੋਰਦਾਰ ਸੀ। ਇਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਉਨ੍ਹਾਂ ਨੇ ਇਸ ਦੀ ਸੂਚਨਾ ਚੰਡੀਗੜ੍ਹ ਪੁਲਿਸ ਨੂੰ ਦਿੱਤੀ। ਚੰਡੀਗੜ੍ਹ ਪੁਲਿਸ ਨੇ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਮੌਕੇ ’ਤੇ ਬੁਲਾ ਕੇ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀ ਟੀਮ ਨੇ ਸਭ ਤੋਂ ਪਹਿਲਾਂ ਉੱਥੇ ਅੱਗ ਬੁਝਾਈ। ਜਿਸ ਤੋਂ ਬਾਅਦ ਅੰਦਰ ਜਾ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਅੱਗ ਗੈਸ ਸਿਲੰਡਰ ਫਟਣ ਕਾਰਨ ਲੱਗੀ ਹੈ।

ਇਹ ਵੀ ਪੜ੍ਹੋ: Health News: ਸਿਹਤ ਲਈ ਵਰਦਾਨ ਹੈ ਬਾਥੂ ਦਾ ਸਾਗ, ਕਬਜ਼ ਸਣੇ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ 

ਜਾਂਚ ਦੌਰਾਨ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਉਥੋਂ ਕਈ ਵੱਡੇ ਅਤੇ ਛੋਟੇ ਸਿਲੰਡਰ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਸ ਮੁਹੱਲੇ ਵਿੱਚ ਕਾਫੀ ਸਮੇਂ ਤੋਂ ਨਜਾਇਜ਼ ਧੰਦਾ ਚੱਲ ਰਿਹਾ ਸੀ। ਇਸ ਵਿੱਚ ਇਹ ਲੋਕ ਸਸਤੇ ਭਾਅ ਵਿੱਚ ਵੱਡੇ ਸਿਲੰਡਰ ਖਰੀਦਦੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਲੋਕ ਛੋਟੇ-ਛੋਟੇ ਸਿਲੰਡਰਾਂ ਵਿੱਚ ਗੈਸ ਭਰ ਲੈਂਦੇ ਸਨ ਅਤੇ ਇਸ ਗੈਸ ਦੇ ਮੋਟੇ ਭਾਅ ਵਸੂਲਦੇ ਸਨ। ਇਸ ਸਬੰਧੀ ਸਥਾਨਕ ਲੋਕਾਂ ਨੇ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਹਾਦਸੇ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਵਿਚ ਕਈ ਹੋਰ ਲੋਕਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ।

 (For more Punjabi news apart from A young man committed suicide by jumping in front of a train in Abohar News in punjabi  , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement