Nihang Mangu Math News: ਗੁਰਦੁਆਰਾ ਸਾਹਿਬ 'ਚ ਕਤਲ ਕਰਨ ਵਾਲੇ ਮੰਗੂ ਮੱਠ ਦੇ ਖੂਨ 'ਚ ਮਿਲੇ ਨਸ਼ੀਲੇ ਪਦਾਰਥ, ਡੋਪ ਟੈਸਟ 'ਚ ਹੋਇਆ ਖੁਲਾਸਾ
Published : Jan 19, 2024, 12:06 pm IST
Updated : Jan 19, 2024, 1:44 pm IST
SHARE ARTICLE
Drugs found in the blood of Mangu Math news in punjabi
Drugs found in the blood of Mangu Math news in punjabi

Nihang Mangu Math News: ਮੰਗੂ ਮੱਠ ਖ਼ਿਲਾਫ਼ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿਚ ਹਨ 9 ਐਫਆਈਆਰ ਦਰਜ

Drugs found in the blood of Mangu Math news in punjabi: ਕਪੂਰਥਲਾ ਦੇ ਗੁਰਦੁਆਰੇ 'ਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਦਾ ਸਿਵਲ ਹਸਪਤਾਲ 'ਚ ਪੁਲਿਸ ਨੇ ਡੋਪ ਟੈਸਟ ਕਰਵਾਇਆ। ਮੀਡੀਆ ਰਿਪੋਰਟਾਂ ਮੁਤਾਬਕ ਮੰਗੂ ਦੇ ਖੂਨ 'ਚ ਨਸ਼ੀਲੇ ਪਦਾਰਥ ਮਿਲੇ ਹਨ। ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨੇ ਵਿਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨ ਅਤੇ ਮੋਰਫਿਨ ਪਾਇਆ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਟਰੇਨ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਕੀਆਂ ਭੈਣਾਂ ਕਰਦੀਆਂ ਸੀ ਬਲੈਕਮੇਲ

ਮੰਗੂ ਨੇ 16 ਜਨਵਰੀ ਮੰਗਲਵਾਰ ਤੜਕੇ ਕਰੀਬ 3 ਵਜੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ ਸੀ। ਉਸ ਖ਼ਿਲਾਫ਼ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿਚ 9 ਐਫਆਈਆਰ ਦਰਜ ਹਨ। ਇਕ ਸਾਲ ਪਹਿਲਾਂ ਉਸ ਨੇ ਅੰਮ੍ਰਿਤਸਰ ਵਿੱਚ ਤਲਵਾਰ ਨਾਲ ਇੱਕ ਨਿਹੰਗ ਦਾ ਹੱਥ ਵੱਢ ਦਿਤਾ ਸੀ। ਏਡੀਜੀਪੀ ਗੁਰਿੰਦਰ ਢਿੱਲੋਂ ਨੇ ਦੱਸਿਆ ਕਿ ਮੰਗੂ ਮੱਠ ਨੇ ਪ੍ਰਚਾਰ ਲਈ ਨੌਜਵਾਨ ਦਾ ਕਤਲ ਕੀਤਾ ਸੀ।

ਉਹ ਇੱਕ ਪੇਸ਼ੇਵਰ ਅਪਰਾਧੀ ਹੈ। ਗੁਰਦੁਆਰਾ ਸਾਹਿਬ ਵਿੱਚ ਕੋਈ ਬੇਅਦਬੀ ਨਹੀਂ ਹੋਈ। ਮੁਲਜ਼ਮ ਦੀ ਆਮਦਨ ਦਾ ਸਰੋਤ ਵੀ ਸ਼ੱਕੀ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਪੋਸਟ ਕਰਕੇ ਫੰਡ ਇਕੱਠਾ ਕਰਦਾ ਹੈ ਅਤੇ ਅਪਰਾਧੀ ਮਾਨਸਿਕਤਾ ਵਾਲਾ ਵਿਅਕਤੀ ਹੈ।

ਇਹ ਵੀ ਪੜ੍ਹੋ: Health News: ਸਿਹਤ ਲਈ ਵਰਦਾਨ ਹੈ ਬਾਥੂ ਦਾ ਸਾਗ, ਕਬਜ਼ ਸਣੇ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ

ਏਡੀਜੀਪੀ ਨੇ ਕਿਹਾ ਕਿ ਕਾਤਲ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ। ਉਹ ਵੀ ਨਿਹੰਗ ਦਾ ਬਾਣਾ (ਪਹਿਰਾਵਾ) ਸਿਰਫ਼ ਪੈਸਾ ਇਕੱਠਾ ਕਰਨ ਲਈ ਹੀ ਪਹਿਨਦਾ ਹੈ। ਕਾਤਲ ਨੇ ਆਤਮ ਰੱਖਿਆ ਵਿਚ ਨੌਜਵਾਨ ਦਾ ਕਤਲ ਨਹੀਂ ਕੀਤਾ। ਪੁਲਿਸ ਹੁਣ ਧਾਰਾ ਨੂੰ ਸੋਧਣ ਦੀ ਯੋਜਨਾ ਤਿਆਰ ਕਰ ਰਹੀ ਹੈ। ਇਸ ਮਾਮਲੇ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਪੁਲਿਸ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਕਿ ਨੌਜਵਾਨ ਦੇ ਕਤਲ ਦੀ ਸੂਚਨਾ ਤਿੰਨ ਘੰਟੇ ਪਹਿਲਾਂ ਦਿਤੇ ਜਾਣ ਦੇ ਬਾਵਜੂਦ ਪੁਲਿਸ ਸਮੇਂ ਸਿਰ ਕੇਸ ਨੂੰ ਨਜਿੱਠਣ ਵਿਚ ਨਾਕਾਮ ਰਹੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਲਾਂਕਿ ਮਾਮਲੇ ਦੀ ਜਾਂਚ ਕਰ ਰਹੇ ਫਗਵਾੜਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਅਜਿਹੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਉਦੋਂ ਤੱਕ ਕਤਲ ਹੋ ਚੁੱਕਾ ਸੀ।  ਨਿਹੰਗ ਖਿਲਾਫ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 4 ਵਿਚ ਮੋਟਰਸਾਈਕਲ ਚੋਰੀ ਅਤੇ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਾ ਕਰਨ ਦੇ ਮਾਮਲੇ ਵਿੱਚ ਸਲੇਮ ਟਾਬਰੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਸ਼ੰਭੂ ਬਾਰਡਰ 'ਤੇ ਵੀ ਉਸ ਨੂੰ ਹਥਿਆਰਾਂ ਸਮੇਤ ਫੜਿਆ ਗਿਆ ਸੀ ਅਤੇ ਉਥੇ ਮਾਮਲਾ ਦਰਜ ਕੀਤਾ ਗਿਆ ਸੀ।

ਇੱਕ ਸਾਲ ਪਹਿਲਾਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਨਿਹੰਗਾਂ ਦੇ ਦੋ ਧੜਿਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਦੌਰਾਨ ਰਮਨਦੀਪ ਸਿੰਘ ਮੰਗੂ ਮੱਠ ਨੇ ਆਪਣੀ ਤਲਵਾਰ ਨਾਲ ਇੱਕ ਹੋਰ ਨਿਹੰਗ ਸੁਸ਼ੀਲ ਕੁਮਾਰ ਦਾ ਹੱਥ ਵੱਢ ਦਿੱਤਾ ਸੀ। ਜਿਸ ਤੋਂ ਬਾਅਦ ਮੰਗੂ ਮੌਕੇ ਤੋਂ ਫਰਾਰ ਹੋ ਗਿਆ।
16 ਜਨਵਰੀ ਨੂੰ ਕਪੂਰਥਲਾ ਦੇ ਫਗਵਾੜਾ 'ਚ ਸਥਿਤ ਗੁਰਦੁਆਰਾ ਚੌੜਾ ਖੂਹ ਸਾਹਿਬ 'ਚ ਮੰਗੂ ਮੱਠ ਵੱਲੋਂ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਕਤਲ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਉੱਥੇ ਪਹੁੰਚੀ ਉਦੋਂ ਨੂੰ ਮੰਗੂ ਮੱਠ ਨੇ ਆਪਣੇ ਆਪ ਨੂੰ ਗੁਰਦੁਆਰਾ ਸਾਹਿਬ ਅੰਦਰ ਬੰਦ ਕਰ ਲਿਆ। ਹਾਲਾਂਕਿ, ਚਾਰੇ ਪਾਸੇ ਪੁਲਿਸ ਤਾਇਨਾਤ ਹੋਣ ਤੋਂ ਬਾਅਦ ਜਦੋਂ ਉਸ ਨੇ ਆਤਮ ਸਮਰਪਣ ਕੀਤਾ ਤਾਂ ਉਸ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਉਸ ਨੇ ਨੌਜਵਾਨ ਦੇ ਕਤਲ ਤੋਂ ਪਹਿਲਾਂ ਅਤੇ ਬਾਅਦ ਵਿਚ ਦੋ ਵੀਡੀਓ ਬਣਾਈਆਂ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨੌਜਵਾਨ ਇੱਥੇ ਬੇਅਦਬੀ ਕਰਨ ਆਇਆ ਸੀ। ਕਤਲ ਤੋਂ ਬਾਅਦ ਵੀਡੀਓ 'ਚ ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਆਏ ਇਸ ਨੌਜਵਾਨ ਨੂੰ ਸਜ਼ਾ ਮਿਲ ਚੁੱਕੀ ਹੈ।
 

 (For more Punjabi news apart from Drugs found in the blood of Mangu Math news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement