
Sadhu Singh Dharamsot News: ਅਦਾਲਤ ਨੇ ਈਡੀ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਰਿਮਾਂਡ ਵਿਚ ਕੀਤਾ ਵਾਧਾ
Extended remand of Sadhu Singh Dharamsot News in punjabi : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੁੰਗਲ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅੱਜ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਧਰਮਸੋਤ ਨੂੰ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ: Hema Malini News: ਹੇਮਾ ਮਾਲਿਨੀ ਨੇ ਅਯੁੱਧਿਆ 'ਚ ਮਾਂ ਸੀਤਾ ਦਾ ਨਿਭਾਇਆ ਕਿਰਦਾਰ, ਜਾਣੋ ਕਿਸ ਨੇ ਨਿਭਾਇਆ ਰਾਮ ਦਾ ਕਿਰਦਾਰ
ਜੰਗਲਾਤ ਘੁਟਾਲੇ 'ਚ ਹੋਈ ਮਨੀ ਲਾਂਡਰਿੰਗ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਅਦਾਲਤ 'ਚ ਦਲੀਲ ਦਿਤੀ ਕਿ ਘੁਟਾਲੇ 'ਚ ਧਨ ਨੂੰ ਲੈ ਕੇ ਅਜੇ ਵੀ ਕੁਝ ਤੱਥ ਬਾਕੀ ਹਨ, ਜਿਨ੍ਹਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਜ਼ਰੂਰੀ ਹੈ। ਇਸ ਦੇ ਲਈ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਹੋਰ ਰਿਮਾਂਡ ਦੀ ਲੋੜ ਹੈ। ਅਦਾਲਤ ਨੇ ਈਡੀ ਦੇ ਵਕੀਲ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਰਿਮਾਂਡ ਵਿਚ ਵਾਧਾ ਕਰ ਦਿਤਾ।
ਇਹ ਵੀ ਪੜ੍ਹੋ: Manish Sisodia News: ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ, ਪੰਜ ਫਰਵਰੀ ਤੱਕ ਵਧਾਈ ਨਿਆਂਇਕ ਹਿਰਾਸਤ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Extended remand of Sadhu Singh Dharamsot News in punjabi , stay tuned to Rozana Spokesman)