Neeraj Saluja: ਲੁਧਿਆਣਾ ਦੇ 1530 ਕਰੋੜ ਦੇ ਧੋਖਾਧੜੀ ਮਾਮਲੇ 'ਚ SEL ਟੈਕਸਟਾਈਲ ਦੇ ਮਾਲਕ ਨੀਰਜ ਸਲੂਜਾ ਗ੍ਰਿਫ਼ਤਾਰ
Published : Jan 19, 2024, 9:39 am IST
Updated : Jan 19, 2024, 9:39 am IST
SHARE ARTICLE
Neeraj Saluja
Neeraj Saluja

ਸਲੂਜਾ ਖਿਲਾਫ਼ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ

Neeraj Saluja: ਲੁਧਿਆਣਾ - ਪੰਜਾਬ ਵਿਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਛੇ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ।

ਸਲੂਜਾ ਖਿਲਾਫ਼ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸੀਬੀਆਈ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਸੀ। ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਦੱਸ ਦਈਏ ਕਿ ਸਲੂਜਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖ਼ਾਸ ਰਹੇ ਹਨ।  

ਜ਼ਿਕਰਯੋਗ ਹੈ ਕਿ ਈਡੀ ਨੇ ਫਰਵਰੀ 2023 'ਚ 828 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਜਿਸ ਵਿਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਅਲਵਰ ਅਤੇ ਹਿਸਾਰ ਵਿੱਚ ਜ਼ਮੀਨ, ਇਮਾਰਤਾਂ ਅਤੇ ਮਸ਼ੀਨਰੀ ਸ਼ਾਮਲ ਹੈ। ਈਡੀ ਦੀ ਹੁਣ ਤੱਕ ਦੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਐਸਈਐਲ ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਤੋਂ ਲਏ ਗਏ ਲੋਨ ਫੰਡਾਂ ਦੀ ਦੁਰਵਰਤੋਂ ਕੀਤੀ ਸੀ।

ਇਸ ਮਾਮਲੇ 'ਚ 14 ਅਗਸਤ 2020 ਨੂੰ ਵੀ ਸੀਬੀਆਈ ਨੇ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ 'ਤੇ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਦੋਸ਼ੀਆਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਇਸ ਦੇ ਨਾਲ ਹੀ ਇੱਕ ਨਿਰਦੇਸ਼ਕ ਨੀਰਜ ਸਲੂਜਾ ਨੂੰ ਵੀ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।  

ਮੁਲਜ਼ਮਾਂ ਨੇ ਬੈਂਕ ਕਰਜ਼ੇ ਦੀ ਵੱਡੀ ਰਕਮ ਆਪੋ-ਆਪਣੀਆਂ ਪਾਰਟੀਆਂ ਵਿਚ ਨਿਵੇਸ਼ ਕੀਤੀ। ਇਸ ਦੇ ਨਾਲ ਹੀ ਬਾਅਦ ਵਿੱਚ 'ਅਡਜਸਟਮੈਂਟ ਐਂਟਰੀਆਂ' ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਗੈਰ-ਨਾਮੀ ਸਪਲਾਇਰਾਂ ਤੋਂ ਮਸ਼ੀਨਰੀ ਖਰੀਦ ਕੇ ਵੱਧ ਰਕਮਾਂ ਦੇ ਚਲਾਨ ਅਤੇ ਬਿੱਲ ਤਿਆਰ ਕੀਤੇ। ਇਸ ਤੋਂ ਇਲਾਵਾ, ਮੁਲਜ਼ਮਾਂ ਨੇ ਸੀਸੀ ਲਿਮਟ (ਸਟਾਕ, ਤਿਆਰ ਮਾਲ ਆਦਿ) ਦੇ ਰੂਪ ਵਿੱਚ ਪ੍ਰਾਇਮਰੀ ਸਕਿਉਰਿਟੀ ਦੀ ਵੱਡੀ ਰਕਮ ਦੀ ਦੁਰਵਰਤੋਂ ਕੀਤੀ ਤਾਂ ਜੋ ਬੈਂਕ ਵੇਚੇ ਗਏ ਸਮਾਨ ਦੀ ਵਿਕਰੀ ਆਮਦਨੀ ਵਜੋਂ ਰਕਮ ਦੀ ਗਲਤ ਵਰਤੋਂ ਕਰ ਸਕੇ।  

SEL ਟੈਕਸਟਾਈਲ ਲਿਮਟਿਡ ਦੇ ਮਲੋਟ, ਨਵਾਂਸ਼ਹਿਰ, ਨੀਮਰਾਨਾ (ਰਾਜਸਥਾਨ) ਅਤੇ ਹਾਂਸੀ (ਹਿਸਾਰ) ਵਿੱਚ ਯੂਨਿਟ ਹਨ। ਇਹ ਉੱਨ, ਫੈਬਰਿਕ ਆਦਿ ਦੇ ਨਿਰਮਾਣ ਵਿਚ ਸ਼ਾਮਲ ਇੱਕ ਕੰਪਨੀ ਹੈ। ਸੀਬੀਆਈ ਨੇ ਇਸ ਮਾਮਲੇ ਵਿਚ 14 ਅਗਸਤ 2020 ਨੂੰ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ ਵਿਚ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਦੋਸ਼ੀਆਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। 

(For more news apart from Neeraj Saluja, stay tuned to Rozana Spokesman)

SHARE ARTICLE

ਏਜੰਸੀ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement