Punjab News: ਜਾਅਲੀ ਸਰਟੀਫਿਕੇਟ ਬਣਾਉਣ ਵਾਲਾ ਪ੍ਰਿੰਸੀਪਲ ਸਾਥੀ ਸਣੇ ਗ੍ਰਿਫ਼ਤਾਰ; 25 ਹਜ਼ਾਰ 'ਚ ਬਣਾ ਕੇ ਦਿੰਦੇ ਸੀ ਸਰਟੀਫਿਕੇਟ
Published : Jan 19, 2024, 4:51 pm IST
Updated : Jan 19, 2024, 4:53 pm IST
SHARE ARTICLE
Principal who made fake certificate, arrested along with his accomplice
Principal who made fake certificate, arrested along with his accomplice

600 ਤੋਂ ਵੱਧ ਜਾਅਲੀ ਸਰਟੀਫਿਕੇਟ ਹੋਏ ਬਰਾਮਦ

Punjab News: ਜਲੰਧਰ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸਕੂਲ ਦੇ ਪ੍ਰਿੰਸੀਪਲ ਅਨੁਰਾਗ ਡਾਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਨਿਊ ਵਿਨੈ ਨਗਰ (ਜਲੰਧਰ) ਅਤੇ ਰਾਘਵ ਪੁੱਤਰ ਨਰੇਸ਼ ਚੰਦਰ ਵਾਸੀ ਚੰਦਨ ਨਗਰ, ਨਈਅਰ ਫਤਿਹਪੁਰੀ ਮੁਹੱਲਾ ਵਜੋਂ ਹੋਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁਧ ਜਲੰਧਰ ਸਿਟੀ ਪੁਲਿਸ ਨੇ ਆਈਪੀਸੀ ਦੀ ਧਾਰਾ 465, 467, 468, 471, 420 ਅਤੇ 66ਡੀ (ਆਈਟੀ) ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8 ਵਿਚ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨਾਲ ਹੋਰ ਕਿੰਨੇ ਲੋਕ ਜੁੜੇ ਹੋਏ ਹਨ।

ਦਰਅਸਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿਚ ਇਕ ਗਿਰੋਹ ਸਰਗਰਮ ਹੈ ਜੋ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਿਚ ਸ਼ਾਮਲ ਹੈ। ਸੂਚਨਾ ਮਿਲਣ 'ਤੇ ਪੁਲਿਸ ਨੇ ਛਾਪਾ ਮਾਰਿਆ ਅਤੇ ਪਹਿਲੇ ਦੋਸ਼ੀ ਪ੍ਰਿੰਸੀਪਲ ਅਨੁਰਾਗ ਡਾਬਰ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਉਸ ਦੇ ਸਾਥੀ ਰਾਘਵ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁਲਜ਼ਮ ਸੀਬੀਐਸਈ ਅਤੇ ਪੀਐਸਈਬੀ ਤੋਂ ਜਾਅਲੀ ਸਰਟੀਫਿਕੇਟ ਬਣਾਉਂਦੇ ਸਨ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਜ਼ਿਲ੍ਹੇ ਵਿਚ ਸਰਗਰਮ ਸਨ। ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਭਰ ਤੋਂ ਲੋਕ ਸਰਟੀਫਿਕੇਟ ਬਣਾਉਣ ਲਈ ਮੁਲਜ਼ਮਾਂ ਕੋਲ ਆਉਂਦੇ ਸਨ। ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੇ ਦਸਿਆ ਕਿ ਮੁਲਜ਼ਮ ਨਾਜਾਇਜ਼ ਤੌਰ 'ਤੇ ਸਰਟੀਫਿਕੇਟ ਬਣਾ ਕੇ ਵੇਚਦੇ ਸਨ। ਉਹ ਲੋਕਾਂ ਤੋਂ ਸਿਰਫ ਨਾਮ, ਪਤਾ ਅਤੇ ਨੰਬਰ ਪੁੱਛ ਕੇ ਸਰਟੀਫਿਕੇਟ ਬਣਾਉਂਦੇ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪ੍ਰਿੰਟਰ ਸਮੇਤ ਇਕ ਕੰਪਿਊਟਰ ਸੈੱਟ ਅਤੇ ਲਗਭਗ 600 ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ।

ਇੰਸਪੈਕਟਰ ਇੰਦਰਜੀਤ ਸਿੰਘ ਨੇ ਦਸਿਆ ਕਿ ਅਨੁਰਾਗ ਡਾਬਰ ਇਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ। ਉਹ ਵਿਦਿਆਰਥੀਆਂ ਤੋਂ ਡਾਟਾ ਇਕੱਤਰ ਕਰਦਾ ਸੀ ਅਤੇ ਇਸ ਨੂੰ ਇਕ ਹੋਰ ਦੋਸ਼ੀ ਰਾਘਵ ਨੂੰ ਭੇਜਦਾ ਸੀ। ਜਿਥੋਂ ਰਾਘਵ ਉਕਤ ਸਰਟੀਫਿਕੇਟ ਬਣਾਉਂਦਾ ਸੀ। ਮੁਲਜ਼ਮ ਕੰਪਿਊਟਰਾਂ ਦੀ ਵਰਤੋਂ ਕਰਕੇ ਡੇਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਦਾ ਸੀ ਅਤੇ ਉਨ੍ਹਾਂ ਨੂੰ ਮਹਿੰਗੇ ਭਾਅ 'ਤੇ ਵੇਚਦਾ ਸੀ। ਇਹ ਗਿਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20,000 ਰੁਪਏ ਤੋਂ ਲੈ ਕੇ 25,000 ਰੁਪਏ ਤਕ ਦੀ ਕੀਮਤ 'ਤੇ ਵੇਚਦਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਵਲੋਂ ਹੋਰ ਖੁਲਾਸੇ ਕੀਤੇ ਜਾ ਸਕਦੇ ਹਨ।

(For more Punjabi news apart from 'Principal who made fake certificate, arrested along with his accomplice, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement