Aman Arora News: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਫਿਲਹਾਲ ਰਾਹਤ ਨਹੀਂ! ਸਜ਼ਾ ਦੇ ਮਾਮਲੇ ’ਚ ਸੁਣਵਾਈ 24 ਜਨਵਰੀ ਤਕ ਟਲੀ
Published : Jan 19, 2024, 9:15 pm IST
Updated : Jan 19, 2024, 9:15 pm IST
SHARE ARTICLE
Punjab Cabinet Minister Aman Arora
Punjab Cabinet Minister Aman Arora

ਜੇਕਰ ਉਨ੍ਹਾਂ ਨੂੰ 24 ਜਨਵਰੀ ਨੂੰ ਰਾਹਤ ਨਹੀਂ ਮਿਲੀ ਤਾਂ ਉਹ ਅੰਮ੍ਰਿਤਸਰ ਵਿਚ ਝੰਡਾ ਨਹੀਂ ਲਹਿਰਾ ਸਕਣਗੇ।

Aman Arora News: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਜੇ ਸੰਗਰੂਰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਮੰਤਰੀ ਨੇ ਸੁਨਾਮ ਅਦਾਲਤ ਵਲੋਂ 2 ਸਾਲ ਦੀ ਸਜ਼ਾ ਦੇ ਫ਼ੈਸਲੇ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿਚ ਚੁਣੌਤੀ ਦਿਤੀ ਹੈ। ਅਦਾਲਤ ਨੇ ਅੱਜ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਵੇਂ ਧਿਰਾਂ ਨੂੰ 24 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਜੇਕਰ ਉਨ੍ਹਾਂ ਨੂੰ 24 ਜਨਵਰੀ ਨੂੰ ਰਾਹਤ ਨਹੀਂ ਮਿਲੀ ਤਾਂ ਉਹ ਅੰਮ੍ਰਿਤਸਰ ਵਿਚ ਝੰਡਾ ਨਹੀਂ ਲਹਿਰਾ ਸਕਣਗੇ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੂੰ ਅਪਣੇ ਜੀਜੇ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 2 ਸਾਲ ਦੀ ਕੈਦ ਹੋਈ ਸੀ। ਇਹ ਸਜ਼ਾ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਹੁਣ ਉਨ੍ਹਾਂ ਨੇ ਸਜ਼ਾ ਰੋਕਣ ਲਈ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਦੂਜੇ ਪਾਸੇ ਉਨ੍ਹਾਂ ਦੀ ਸਜ਼ਾ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

15 ਜਨਵਰੀ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਸੰਗਰੂਰ ਅਦਾਲਤ ਸਜ਼ਾ 'ਤੇ ਰੋਕ ਨਹੀਂ ਲਗਾਉਂਦੀ ਤਾਂ ਉਹ ਗਣਤੰਤਰ ਦਿਵਸ 'ਤੇ ਝੰਡਾ ਨਹੀਂ ਲਹਿਰਾ ਸਕਣਗੇ। ਅਮਨ ਅਰੋੜਾ ਦਾ ਅਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਰਜਿੰਦਰ ਦੀਪਾ ਨੇ ਦੋਸ਼ ਲਾਇਆ ਕਿ 2008 ਵਿਚ ਅਮਨ ਅਰੋੜਾ ਨੇ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿਚ ਅਮਨ ਅਰੋੜਾ ਅਤੇ ਹੋਰਾਂ ਵਿਰੁਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।

ਇਸ ਮਗਰੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 5 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਸੀ। ਜਿਸ ਵਿਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪ੍ਰੀਮ ਕੋਰਟ ਵਲੋਂ 2013 'ਚ ਲਿਲੀ ਥਾਮਸ ਮਾਮਲੇ 'ਚ ਹੁਕਮ ਦਿਤਾ ਗਿਆ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਨ੍ਹਾਂ ਨੂੰ ਇਸ ਸਜ਼ਾ ਵਿਰੁਧ ਕੋਈ ਸਟੇਅ ਵੀ ਨਹੀਂ ਮਿਲੀ ਹੈ।

(For more Punjabi news apart from Punjab Cabinet Minister Aman Arora Case Update, stay tuned to Rozana Spokesman)

Tags: aman arora

Location: India, Punjab, Sangrur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement