Punjab News: ਲੋਕ ਸੰਪਰਕ ਵਿਭਾਗ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ
Published : Jan 19, 2024, 9:30 pm IST
Updated : Jan 19, 2024, 9:30 pm IST
SHARE ARTICLE
Punjab DIPR organizes second religious congregation and Guru Ka Langar to mark Birth Anniversary of Sri Guru Gobind Singh Ji
Punjab DIPR organizes second religious congregation and Guru Ka Langar to mark Birth Anniversary of Sri Guru Gobind Singh Ji

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

Punjab News: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ. ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਸ੍ਰੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ।

ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।

 (For more Punjabi news apart from Punjab DIPR organizes religious congregation and Guru Ka Langar to mark Birth Anniversary of Sri Guru Gobind Singh Ji, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement