
ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ ਜਿਹਨਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ।
Punjab News: ਹੁਸ਼ਿਆਰਪੁਰ - ਹੁਸ਼ਿਆਰਪੁਰ ਦੇ ਸੀਨੀਅਰ ਵਕੀਲ ਅਤੇ ਉੱਘੇ ਸਮਾਜ ਸੇਵੀ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਸਰਕਾਰ ਨੇ ਮੁੱਖ ਸੂਚਨਾ ਕਮਿਸ਼ਨਰ ਲਗਾਇਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਉਹਨਾਂ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਵਜੋਂ ਨਿਯੁਕਤ ਸੀ। ਜ਼ਿਕਰਯੋਗ ਹੈ ਕਿ ਇੰਦਰਪਾਲ ਸਿੰਘ ਧੰਨਾ ਫੌਜਦਾਰੀ ਦੇ ਨਾਮਵਰ ਵਕੀਲ ਹਨ। ਇਸ ਤੋਂ ਇਲਾਵਾ ਇੰਦਰਪਾਲ ਸਿੰਘ ਧੰਨਾ ਦੇ ਦਾਦਾ ਜੀ ਸਰਦਾਰ ਹਰਬਖਸ਼ ਸਿੰਘ ਵੀ ਬੈਰੀਸੱਟਰ ਸਨ ਅਤੇ ਸਾਂਝੇ ਪੰਜਾਬ ਦੇ ਵਿਚ ਡਿਪਟੀ ਸਪੀਕਰ ਵੀ ਸਨ।
ਇੰਦਰਪਾਲ ਸਿੰਘ ਦੇ ਪੜ-ਦਾਦਾ ਗੁਲਾਬ ਸਿੰਘ ਵੀ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੇ ਪਰਿਵਾਰ ਦੇ ਵਿਚ ਦੋਵੇਂ ਲੜਕੀਆਂ ਵਕੀਲ ਹਨ ਅਤੇ ਬੇਟਾ ਨੋਨੀਤ ਸਿੰਘ ਚੰਡੀਗੜ੍ਹ ਵਿਖੇ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ। ਇਸ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਅਤੇ ਕੱਦ ਉੱਚਾ ਹੋਇਆ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ ਜਿਹਨਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ।
ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਨਿਯੁਕਤੀ ਦੀ ਫਾਈਲ ਕਲੀਅਰ ਕਰ ਦਿੱਤੀ ਹੈ ਪਰ ਰਸਮੀ ਹੁਕਮ ਹਾਲੇ ਜਾਰੀ ਨਹੀਂ ਹੋਏ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਲਾਹਕਾਰ ਬਲਤੇਜ ਪੰਨੂ ਨੇ ਦਿੱਤੀ ਹੈ।
(For more news apart from Punjab News, stay tuned to Rozana Spokesman)