Farmer Protest : 121 ਕਿਸਾਨਾਂ ਨੇ ਤੋੜਿਆ ਮਰਨ ਵਰਤ, ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਲਿਆ ਫ਼ੈਸਲਾ
Published : Jan 19, 2025, 1:26 pm IST
Updated : Jan 19, 2025, 1:38 pm IST
SHARE ARTICLE
121 farmers broke their fast Latest News in Punjabi
121 farmers broke their fast Latest News in Punjabi

Farmer Protest : ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ

121 farmers broke their fast Latest News in Punjabi : ਕਿਸਾਨਾਂ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਨੇ ਮਰਨ ਵਰਤ ਖ਼ਤਮ ਕਰ ਦਿਤਾ ਹੈ। ਕਿਸਾਨਾਂ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਮਰਨ ਵਰਤ ਤੋੜਿਆ ਹੈ ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਡੱਲੇਵਾਲ ਦੀ ਮੈਡੀਕਲ ਜਾਂਚ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਦਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਹਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਦਾ ਮਰਨ ਵਰਤ 55ਵੇਂ ਦਿਨ ’ਚ ਦਾਖ਼ਲ ਹੋ ਗਿਆ। ਸਨਿਚਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਵਲੋਂ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਮੈਡੀਕਲ ਸਹੂਲਤਾਂ ਲੈਣ ਲਈ ਹਾਂ ਕਰ ਦਿਤੀ ਸੀ ਤੇ ਦੇਰ ਰਾਤ ਨੂੰ ਹੀ ਉਨ੍ਹਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

ਦਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਨਾਜ਼ੁਕ ਹੁੰਦੀ ਜਾ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਦਾ ਇਕ ਵਫ਼ਦ ਸ਼ਨੀਵਾਰ ਨੂੰ ਖਨੌਰੀ ਬਾਰਡਰ 'ਤੇ ਕਿਸਾਨਾਂ ਨਾਲ ਗੱਲਬਾਤ ਲਈ ਵਿਖੇ ਪੁੱਜਿਆ ਸੀ। ਕੇਂਦਰੀ ਖੇਤੀਬਾੜੀ ਮੰਤਰਾਲੇ ਵਲੋਂ ਜੁਆਇੰਟ ਸਕੱਤਰ ਪ੍ਰਿਆ ਰੰਜਨ ਦੇ ਨਾਲ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਨਰੇਂਦਰ ਭਾਰਗਵ ਤੇ ਸਾਬਕਾ ਏ.ਡੀ.ਜੀ.ਪੀ. ਜਸਕਰਨ ਸਿੰਘ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ’ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖਨੌਰੀ ਬਾਰਡਰ ਪੁੱਜੇ।

ਇਸ ਤੋਂ ਕੁੱਝ ਦੇਰ ਬਾਅਦ ਹੀ ਕਿਸਾਨ ਆਗੂਆਂ ਨੇ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਦਸਿਆ ਸੀ ਕਿ ਕੇਂਦਰ ਸਰਕਾਰ ਵਲੋਂ ਇਕ ਪ੍ਰਪੋਜ਼ਲ ਕਿਸਾਨਾਂ ਅੱਗੇ ਰਖਿਆ ਗਿਆ ਹੈ, ਜਿਸ ਬਾਰੇ ਉਹ ਕੁੱਝ ਸਮੇਂ ਬਾਅਦ ਹੀ ਪੂਰੀ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ, ਜੋ ਕਿ 54 ਦਿਨਾਂ ਤੋਂ ਲਗਾਤਾਰ ਮਰਨ ਵਰਤ 'ਤੇ ਬੈਠੇ ਹੋਏ ਹਨ।

ਉਨ੍ਹਾਂ ਦੀ ਵਿਗੜਦੀ ਹੋਈ ਸਿਹਤ ਨੂੰ ਦੇਖ ਕੇ ਉਨ੍ਹਾਂ ਤੋਂ ਇਲਾਵਾ 121 ਹੋਰ ਕਿਸਾਨ ਵੀ ਮਰਨ ਵਰਤ 'ਤੇ ਬੈਠ ਗਏ ਸਨ, ਜਿਸ ਮਗਰੋਂ ਅੱਜ ਆਖ਼ਿਰਕਾਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਗਈ ਹੈ ਜਿਸ ਤੋਂ ਬਾਅਦ ਅੱਜ 121 ਕਿਸਾਨਾਂ ਨੇ ਅਪਣਾ ਮਰਨ ਵਰਤ ਖ਼ਤਮ ਕਰ ਦਿਤਾ ਹੈ।

ਹੁਣ ਕੇਂਦਰ ਸਰਕਾਰ ਦੇ ਵਫ਼ਦ ਨਾਲ ਕਿਸਾਨਾਂ ਦੀ ਅਗਲੀ ਗੱਲਬਾਤ 14 ਫ਼ਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਵੇਗੀ।

(For more Punjabi news apart from 121 farmers broke their fast Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement