
ਉਨ੍ਹਾਂ ਕਿਹਾ, "ਜੇਕਰ ਉਨ੍ਹਾਂ (ਕੇਂਦਰ) ਦੇ ਇਰਾਦੇ ਸਹੀ ਹਨ ਤਾਂ ਉਨ੍ਹਾਂ ਨੂੰ ਇੱਕ ਜਾਂ ਦੋ ਦਿਨਾਂ ਦੇ ਅੰਦਰ ਗੱਲਬਾਤ ਸ਼ੁਰੂ ਕਰ ਦੇਣੀ ਚਾਹੀਦੀ ਹੈ।"
Punjab News: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਦੇ ਇਰਾਦੇ ਸਹੀ ਹਨ ਤਾਂ ਉਨ੍ਹਾਂ ਨੂੰ 14 ਫ਼ਰਵਰੀ ਦੀ ਬਜਾਏ ਜਲਦੀ ਤੋਂ ਜਲਦੀ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ।
ਖੁੱਡੀਆਂ ਦਾ ਇਹ ਬਿਆਨ ਕੇਂਦਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਨੂੰ 14 ਫ਼ਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਲਈ ਸੱਦਾ ਦੇਣ ਤੋਂ ਇੱਕ ਦਿਨ ਬਾਅਦ ਆਇਆ ਹੈ।
ਖੁੱਡੀਆਂ ਨੇ ਕਿਹਾ “(ਕਿਸਾਨ ਆਗੂ ਜਗਜੀਤ ਸਿੰਘ) ਡੱਲੇਵਾਲ ਦੀ ਸਿਹਤ ਚਿੰਤਾਜਨਕ ਹੈ। ਮੰਤਰਾਲੇ ਨੂੰ ਜਲਦੀ ਤੋਂ ਜਲਦੀ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੀਟਿੰਗ ਕਰਨੀ ਚਾਹੀਦੀ ਹੈ।
ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਮਰਨ ਵਰਤ 'ਤੇ ਹਨ।
ਉਨ੍ਹਾਂ ਕਿਹਾ, "ਜੇਕਰ ਉਨ੍ਹਾਂ (ਕੇਂਦਰ) ਦੇ ਇਰਾਦੇ ਸਹੀ ਹਨ ਤਾਂ ਉਨ੍ਹਾਂ ਨੂੰ ਇੱਕ ਜਾਂ ਦੋ ਦਿਨਾਂ ਦੇ ਅੰਦਰ ਗੱਲਬਾਤ ਸ਼ੁਰੂ ਕਰ ਦੇਣੀ ਚਾਹੀਦੀ ਹੈ।"
ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕੇਂਦਰੀ ਵਫ਼ਦ ਨੇ ਸ਼ਨੀਵਾਰ ਨੂੰ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਐਸਕੇਐਮ (ਗੈਰ-ਰਾਜਨੀਤਿਕ) ਅਤੇ ਕੇਐਮਐਮ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 14 ਫ਼ਰਵਰੀ ਨੂੰ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।
ਪ੍ਰਸਤਾਵਿਤ ਮੀਟਿੰਗ ਦਾ ਐਲਾਨ ਹੋਣ ਤੋਂ ਬਾਅਦ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਸਹਿਮਤ ਹੋ ਗਏ।
ਡੱਲੇਵਾਲ (70) ਨੇ ਜਦੋਂ ਤੋਂ ਆਪਣਾ ਮਰਨ ਵਰਤ ਸ਼ੁਰੂ ਕੀਤਾ ਹੈ, ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਤੋਂ ਇਨਕਾਰ ਕਰ ਰਹੇ ਹਨ।
ਹਾਲਾਂਕਿ, ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਉਹ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਉਦੋਂ ਤਕ ਖ਼ਤਮ ਨਹੀਂ ਕਰਨਗੇ ਜਦੋਂ ਤਕ ਉਨ੍ਹਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਨਹੀਂ ਮਿਲ ਜਾਂਦੀ।