Fazilka Accident News: ਅਸਥੀਆਂ ਤਾਰਨ ਜਾ ਰਹੇ ਪ੍ਰਵਾਰ ਦਾ ਹੋਇਆ ਐਕਸੀਡੈਂਟ, ਦੋ ਦੀ ਹੋਈ ਮੌਤ
Published : Jan 19, 2025, 1:57 pm IST
Updated : Jan 19, 2025, 1:57 pm IST
SHARE ARTICLE
Fazilka Accident News in punjabi
Fazilka Accident News in punjabi

Fazilka Accident News: 7 ਲੋਕ ਜ਼ਖ਼ਮੀ, ਟਰੱਕ ਦੇ ਪਿਕਅੱਪ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Fazilka Accident News in punjabi : ਫਾਜ਼ਿਲਕਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਨੇ ਇੱਕ ਪਰਿਵਾਰ ਨੂੰ ਤਬਾਹ ਕਰ ਦਿੱਤਾ। ਪਿੰਡ ਲੱਖੇ ਕਾਦੀਆਂ ਨੇੜੇ ਓਵਰਟੇਕ ਕਰਦੇ ਸਮੇਂ ਟਰੱਕ ਅਤੇ ਪਿਕਅਪ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖ਼ਮੀ ਹੋ ਗਏ। ਸਾਰੇ ਬਿਆਸ ਦਰਿਆ ਵਿੱਚ ਅਸਥੀਆਂ ਵਿਸਰਜਣ ਲਈ ਜਾ ਰਹੇ ਸਨ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਆਪਣੀ ਮ੍ਰਿਤਕ ਮਾਸੀ ਵਿਦਿਆ ਬਾਈ ਦੀਆਂ ਅਸਥੀਆਂ ਲੈ ਕੇ ਬਿਆਸ ਦਰਿਆ ਵੱਲ ਜਾ ਰਿਹਾ ਸੀ। ਮ੍ਰਿਤਕ ਦਲਬੀਰ ਸਿੰਘ ਦੇ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਉਸ ਦੀ ਮਾਸੀ ਵਿਦਿਆ ਬਾਈ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਅੱਜ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ 20 ਦੇ ਕਰੀਬ ਲੋਕ ਇੱਕ ਪਿੱਕਅੱਪ ਵਿੱਚ ਸਵਾਰ ਹੋ ਕੇ ਪਿੰਡ ਮੁਹਾਰ ਸੋਨਾ ਤੋਂ ਬਿਆਸ ਨੂੰ ਅਸਥੀਆਂ ਵਿਸਰਜਣ ਲਈ ਜਾ ਰਹੇ ਸਨ ਕਿ ਪਿੰਡ ਲੱਖੇ ਕਦਾਈਆਂ ਨੇੜੇ ਓਵਰਟੇਕ ਕਰਦੇ ਸਮੇਂ ਇੱਕ 16 ਟਾਇਰਾ ਟਰੱਕ ਨੇ ਪਿੱਕਅੱਪ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਪਿਕਅੱਪ ਸਵਾਰ ਲੋਕਾਂ 'ਚ ਰੌਲਾ ਪੈ ਗਿਆ।

ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਅਤੇ ਰਾਹਗੀਰ ਮੌਕੇ 'ਤੇ ਇਕੱਠੇ ਹੋ ਗਏ। ਇਸ ਹਾਦਸੇ ਵਿੱਚ 50 ਸਾਲਾ ਦਲਬੀਰ ਸਿੰਘ ਅਤੇ 60 ਸਾਲਾ ਰੁਕਾ ਬਾਈ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Feb 2025 12:11 PM

Baldev Singh Sirsa health Update : ਮਹਾਂ ਪੰਚਾਇਤ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਹੋਈ ਖ਼ਰਾਬ,

12 Feb 2025 12:38 PM
Advertisement