Punjab News: ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਪੰਜਾਬ ਤੇ ਪੰਜਾਬੀਆਂ ਲਈ ਬੇਹੱਦ ਕੀਮਤੀ: ਹਰਪਾਲ ਸਿੰਘ ਚੀਮਾ
Published : Jan 19, 2025, 4:36 pm IST
Updated : Jan 19, 2025, 4:36 pm IST
SHARE ARTICLE
Jagjit Singh Dallewal's life is very valuable for Punjab and Punjabis: Harpal Singh Cheema
Jagjit Singh Dallewal's life is very valuable for Punjab and Punjabis: Harpal Singh Cheema

ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਦਲ ਅਤੇ ਕਾਂਗਰਸੀਆਂ ਨੇ ਕੀਤਾ

 

Punjab News: ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਤੇ ਬਰਨਾਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬੀਆਂ ਅਤੇ ਪੰਜਾਬ ਲਈ ਬੇਹੱਦ ਕੀਮਤੀ ਹੈ। ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਉੱਤੇ ਜ਼ੋਰ ਪਾ ਰਹੀ ਸੀ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ। 

ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਖਰੜਾ ਨੀਤੀ ਤਿਆਰ ਕਰ ਕੇ ਮਾਹਰਾਂ ਦੇ ਸਲਾਹ ਮਸ਼ਵਰਾਂ ਦੇਣ ਲਈ ਸਾਂਝੀ ਕੀਤੀ ਗਈ ਹੈ। ਬਹੁਤ ਸਾਰੇ ਲੋਕਾਂ ਨੇ ਇਸ ਬਾਰੇ ਆਪਣੇ-ਆਪਣੇ ਸੁਝਾਅ ਵੀ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ। ਭਾਜਪਾ ਪੰਜਾਬ ਨੂੰ ਪਹਿਲਾਂ ਹੀ ਨਫ਼ਰਤ ਦੀ ਅੱਖ ਨਾਲ ਦੇਖਦੀ ਹੈ। 
ਕੇਂਦਰ ਸਰਕਾਰ  ਹਰ ਹੀਲੇ ਵਸੀਲੇ ਚੰਡੀਗੜ੍ਹ ਉੱਤੇ ਪੰਜਾਬ ਦਾ ਹੱਕ ਖ਼ਤਮ ਕਰਨਾ ਚਾਹੁੰਦੀ ਹੈ। 

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕਦੇ ਸਰਕਾਰ ਵਿਚ ਨਹੀਂ ਰਹੀਆਂ। ਉਨ੍ਹਾਂ ਨੇ ਪੰਜਾਬ ਕਾਂਗਰਸ, ਬੀਜੇਪੀ ਤੇ ਅਕਾਲੀਆਂ ਵਲੋਂ ਚੜ੍ਹਾਏ ਕਰਜ਼ੇ ਨੂੰ ਉਤਾਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਪੰਜਾਬ ਦੀ ਐਕਸਾਈਜ਼ ਪਾਲਿਸੀ ਵਿਚ 10 ਹਜ਼ਾਰ 355 ਕਰੋੜ ਰੁ. ਮਾਲੀਆਂ ਹੈ ਜੋ ਕਿ ਕਾਂਗਰਸ ਵੇਲੇ 1 ਸਾਲ ਵਿਚ 6100 ਕਰੋੜ ਰੁ, ਮਾਲੀਆਂ ਸੀ। 

ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਟੈਕਸ ਚੋਰੀ ਨੂੰ ਬੰਦ ਕੀਤਾ ਤੇ ਇਸ ਕਰ ਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ। 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ। 

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਚ ਕੋਈ ਵੀ ਪਸੰਦ ਨਹੀਂ ਕਰਦਾ। ਭਾਜਪਾ ਸੰਸਦ ਕੰਗਨਾ ਰਣੌਤ ਦੀ ਫ਼ਿਲਮ ਆਈ ਸੀ ਪਰ ਪੰਜਾਬੀਆਂ ਨੇ ਉਸ ਫ਼ਿਲਮ ਦਾ ਵਿਰੋਧ ਕੀਤਾ ਇਥੋਂ ਪਤਾ ਲਗਦਾ ਹੈ ਕਿ ਪੰਜਾਬੀ ਭਾਜਪਾ ਨੂੰ ਪਸੰਦ ਨਹੀਂ ਕਰਦੇ। 

 14 ਤਰੀਕ ਲੰਬੀ ਪਾ ਦਿੱਤੀ ਗਈ ਹੈ। ਜਦੋਂ ਕਿ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਜੋ ਕਿਸਾਨੀ ਮੰਗਾਂ ਹਨ ਉਹਨਾਂ ਨੂੰ ਪਹਿਲੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਵੱਧ ਕਰਜ਼ਾਈ ਅਕਾਲੀ ਅਤੇ ਕਾਂਗਰਸੀਆਂ ਨੇ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਦਿੱਲੀ ਵਿੱਚ ਵੀ ਆਮ ਆਦਮੀ ਦੀ ਸਰਕਾਰ ਬਣੇਗੀ। 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement