
ਗੈਂਗਸਟਰ ਤੇ ਕਈ ਅਪਰਾਧਿਕ ਮਾਮਲੇ ਹਨ ਦਰਜ
Jalandhar News: ਜਲੰਧਰ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਚ ਗੌਂਡਰ ਗੈਂਗ ਨਾਲ ਸਬੰਧਤ ਗੈਂਗਸਟਰ ਜ਼ਖ਼ਮੀ ਹੋ ਗਿਆ। ਦਰਅਸਲ ਪੁਲਿਸ ਹਥਿਆਰਾਂ ਦੀ ਰਿਕਵਰੀ ਲਈ ਮੁਲਜ਼ਮ ਨੂੰ ਲੈ ਕੇ ਆਈ ਸੀ। ਇਸ ਦੌਰਾਨ ਮੁਠਭੇੜ ਸ਼ੁਰੂ ਹੋ ਗਿਆ।
ਉਸ ਵਿਰੁੱਧ ਜ਼ਬਰਦਸਤੀ, ਡਕੈਤੀ, ਨਸ਼ੀਲੇ ਪਦਾਰਥਾਂ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਕੇਸ ਦਰਜ ਹਨ। ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਹਥਿਆਰ ਸਪਲਾਈ ਕਰਦਾ ਸੀ, ਇਨ੍ਹਾਂ ਦੋਵਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਕੋਲੋਂ ਚਾਰ ਪਿਸਤੌਲ ਅਤੇ 100 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ।