Punjab Weather Update: ਲੋਹੜੀ ਤੋਂ ਬਾਅਦ ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ, ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੇ ਆਸਾਰ
Published : Jan 19, 2025, 8:08 am IST
Updated : Jan 19, 2025, 11:35 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: 8 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸਵੇਰੇ ਜ਼ਿਆਦਾਤਰ ਇਲਾਕਿਆਂ 'ਚ ਧੁੰਦ ਪਈ ਹੋਈ ਹੈ। ਇਸ ਦੇ ਨਾਲ ਹੀ ਕੱਲ੍ਹ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਜਿਸ ਦੇ ਮੈਦਾਨ ਗੁਜਰਾਤ ਤੋਂ ਲੈ ਕੇ ਪੰਜਾਬ-ਰਾਜਸਥਾਨ ਸਰਹੱਦ ਤੱਕ ਦੇਖੇ ਜਾ ਸਕਦੇ ਹਨ।

ਇਸ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। 

8 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਲਰਟ ਅਨੁਸਾਰ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ, ਜਨਵਰੀ 18 ਤੋਂ ਦੋ ਨਵੀਆਂ ਪੱਛਮੀ ਗੜਬੜੀਆਂ (WD) ਸਰਗਰਮ ਹੋ ਗਈਆਂ ਹਨ। 

ਪੰਜਾਬ ਵਿਚ 21 ਜਨਵਰੀ ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਤੇ 23 ਫ਼ਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਤੇ 22 ਫ਼ਰਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement