ਨਾਲ ਦਾ ਦੋਸਤ ਹੋਇਆ ਗੰਭੀਰ ਜ਼ਖ਼ਮੀ
Ludhiana Accident News in punjabi : ਲੁਧਿਆਣਾ ਵਿੱਚ ਬੀਤੀ ਰਾਤ ਬਸਤੀ ਜੋਧੇਵਾਲ ਚੌਕ ਨੇੜੇ ਇੱਕ ਅਣਪਛਾਤੇ ਟਰੱਕ ਡਰਾਈਵਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਦੋਸਤ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਟੱਕਰ ਮਾਰਨ ਤੋਂ ਬਾਅਦ ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਸੜਕ 'ਤੇ ਖੂਨ ਨਾਲ ਲੱਥਪੱਥ ਨੌਜਵਾਨਾਂ ਨੂੰ ਪਏ ਦੇਖ ਕੇ, ਇੱਕ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਹਾਦਸੇ ਤੋਂ ਥੋੜ੍ਹੀ ਦੇਰ ਬਾਅਦ ਬਸਤੀ ਜੋਧੇਵਾਲ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ। ਪੁਲਿਸ ਨੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਦਮੋਦਰ ਕੁਮਾਰ (21) ਅਤੇ ਸ਼ਿਵਮੋਹਨ ਕੁਮਾਰ (28) ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਦੀ ਪਛਾਣ ਮਨੋਜ ਕੁਮਾਰ (27) ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਏਐਸਆਈ ਜਸਪਾਲ ਸਿੰਘ ਨੇ ਕਿਹਾ, "ਸਾਨੂੰ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲੀ। ਹਾਦਸੇ ਮੌਕੇ 2 ਨੌਜਵਾਨਾਂ ਦੀ ਮੌਤ ਜਦਕਿ ਇਕ ਨੌਜਵਾਨ ਜ਼ਖ਼ਮੀ ਸੀ। ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ।
