
ਪਟਿਆਲਾ ਦੇ ਪਿੰਡ ਮੰਡੋਲੀ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਰਾਜਪੁਰਾ, ਘਨੌਰ....
ਪਟਿਆਲਾ : ਪਟਿਆਲਾ ਦੇ ਪਿੰਡ ਮੰਡੋਲੀ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਰਾਜਪੁਰਾ, ਘਨੌਰ ਅਤੇ ਸਨੌਰ ਦੇ 316 ਪਿੰਡਾਂ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ 92 ਪਿੰਡਾਂ ਲਈ 475 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਵੀ ਮੌਜੂਦ ਸਨ।