
ਪੰਜਾਬ ਪੁਲਿਸ ਦੇ ਆਈ.ਜੀ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫ਼ਰਵਰੀ ਤੱਕ ...
ਫਰੀਦਕੋਟ : ਪੰਜਾਬ ਪੁਲਿਸ ਦੇ ਆਈ.ਜੀ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫ਼ਰਵਰੀ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਆਈ.ਜੀ ਉਮਰਾਨੰਗਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
Court
ਐਸ.ਆਈ.ਟੀ ਨੇ ਉਮਰਾਨੰਗਲ ਤੋਂ ਪੁਛ-ਗਿੱਛ ਲਈ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਡਿਊਟੀ ਮੈਜਿਸਟ੍ਰੇਟ ਏਕਤਾ ਉਪਲ ਨੇ ਉਮਰਾਨੰਗਲ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਣ ਦੇ ਹੁਕਮ ਜਾਰੀ ਕੀਤੇ। ਇੱਥੇ ਇਹ ਦੱਸਣਯੋਗ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਆਈ.ਜੀ. ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨ ਦੀ ਐਸ.ਆਈ.ਟੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।
IG Umranangal
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਉਮਰਾਨੰਗਲ ਇਸ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਸ.ਆਈ.ਟੀ ਨੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਚਰਨਜੀਤ ਸ਼ਰਮਾ ਦੇ ਖੁਲਾਸਿਆਂ ਤੋਂ ਬਾਅਦ ਹੀ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।