ਮਜੀਠੀਆ vs ਨਵਜੋਤ ਸਿੱਧੂ, ਸਿੱਧੂ ਦੀ ਘੀਸੀ ਹੋਣ ਤੋਂ ਬਾਅਦ ਹਮਾਇਤ ‘ਚ ਆਈ ਕਾਂਗਰਸ ਪਾਰਟੀ : ਬੈਂਸ  
Published : Feb 19, 2019, 4:14 pm IST
Updated : Feb 19, 2019, 4:14 pm IST
SHARE ARTICLE
Simarjit Bains
Simarjit Bains

ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਦੇ ਮੁਖੀ ਨੇ ਬੀਤੇ ਦਿਨ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਦੌਰਾਨ ਸਾਬਕਾ ਕੈਬਨਿਟ...

ਲੁਧਿਆਣਾ : ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਦੇ ਮੁਖੀ ਨੇ ਬੀਤੇ ਦਿਨ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਚਕਾਰ ਹੋਈ ਜੰਗ ਦੀ ਅਸਲ ਕਹਾਣੀ ਦੱਸੀ ਹੈ। ਬੈਂਸ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਇਕ ਤੀਰ ਨਾਲ ਦੋ ਨਿਸ਼ਾਨੇ ਲਗਾਏ ਹਨ।

Sidhu with Majithia Sidhu with Majithia

ਇਕ ਤਾਂ ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਢਾਹ ਲਿਆ ਤੇ ਦੂਜਾ ਆਪਣੇ ਸ਼ਰੀਕ ਮਨਪ੍ਰੀਤ ਸਿੰਘ ਬਾਦਲ ਨੂੰ ਬਜਟ ਭਾਸ਼ਣ ਪੜ੍ਹਨ ਦੌਰਾਨ ਪ੍ਰੇਸ਼ਾਨ ਕਰ ਦਿੱਤਾ। ਬੈਂਸ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦਾ ਕਿਸੇ ਵੀ ਕਾਂਗਰਸੀ ਮੰਤਰੀ ਜਾਂ ਵਿਧਾਇਕ ਨੇ ਬਿਲਕੁਲ ਸਾਥ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਨਾਲ ਲੜਦੇ ਸਿੱਧੂ ਜਦੋਂ ਸਾਹੋ-ਸਾਹੀ ਹੋਏ ਪਏ ਸਨ ਤਾਂ ਉਸ ਸਮੇਂ ਵੀ ਕਿਸੇ ਨੇ ਉਨ੍ਹਾਂ ਨੂੰ ਪਾਣੀ ਤੱਕ ਨਹੀਂ ਪੁੱਛਿਆ ਸੀ।

Sidhu with Majithia Sidhu with Majithia

ਸਿਮਰਜੀਤ ਬੈਂਸ ਨੇ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਨੇ ਸਿੱਧੂ ਘੀਸੀ ਹੁੰਦੀ ਦੇਖੀ ਤਾਂ ਫਿਰ ਜਾ ਕੇ ਨਵਜੋਤ ਸਿੱਧੂ ਦੀ ਹਮਾਇਤ ਵਿਚ ਆਏ। ਉਨ੍ਹਾਂ ਨੇ ਕਿਹਾ ਕਿ ਕੈਪਟਨ ਪਰਵਾਰ, ਬਾਦਲ ਪਰਵਾਰ ਨਾਲ ਪੂਰੀ ਤਰ੍ਹਾਂ ਮਿਲਿਆ ਹੋਇਆ ਹੈ, ਜਿਸ ਕਾਰਨ ਮਜੀਠੀਆ ਵਿਰੁੱਧ ਕੈਪਟਨ ਕੋਈ ਕਾਰਵਾਈ ਨਹੀਂ ਕਰ ਰਹੇ। ਸਿਮਰਜੀਤ ਬੈਂਸ ਨੇ ਕਿਹਾ ਕਿ ਵਿਧਾਨ ਸਭਾ ਵਿਚ ਸਿੱਧੂ ਨਾਲ ਤਾਂ ਬਹੁਤ ਮਾੜੀ ਹੋਈ ਹੈ ਅਤੇ ਵਜ਼ੀਰਾਂ ਨੇ ਤਾਂ ਕੀ ਉਨ੍ਹਾਂ ਦਾ ਸਾਥ ਦੇਣਾ ਸੀ, ਕੋਈ ਵਿਧਾਇਕ ਵੀ ਉੱਠ ਕੇ ਉਨ੍ਹਾਂ ਨਾਲ ਖੜ੍ਹਾ ਨਹੀਂ ਹੋਇਆ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement