
ਪੁਲਵਾਮਾ ‘ਚ ਸੀ.ਆਰ.ਪੀ.ਐਫ਼ ਦੇ ਜਵਾਨਾਂ ‘ਤੇ ਅੱਤਵਾਦੀ ਹਮਲੇ ‘ਤੇ ਦਿੱਤੇ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ...
ਪਠਾਨਕੋਟ : ਪੁਲਵਾਮਾ ‘ਚ ਸੀ.ਆਰ.ਪੀ.ਐਫ਼ ਦੇ ਜਵਾਨਾਂ ‘ਤੇ ਅੱਤਵਾਦੀ ਹਮਲੇ ‘ਤੇ ਦਿੱਤੇ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਇਸ ਕੜੀ ਤਹਿਤ ਜਿਥੇ ਭਾਜਪਾ ਵਰਕਰਾਂ ਵੱਲੋਂ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਸਿੱਧੂ ਵਿਰੁੱਧ ਪ੍ਰਦਰਸ਼ਨ ਕਰਕੇ ਉਨ੍ਹਾਂ ਦੇ ਪੋਸਟਰ ਉੱਤੇ ਕਾਲਖ਼ ਮਲੀ ਗਈ, ਉਥੇ ਹੀ ਹੁਣ ਪਠਾਨਕੋਟ ਵਿਚ ਵੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸਿੱਧੂ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।
Navjot Sidhu
ਇਸ ਦੌਰਾਨ ਅਕਾਲੀ ਦਲ ਵੱਲੋਂ ਸਿੱਧੂ ਦੇ ਪੋਸਟਰ ‘ਤੇ ਕਾਲਖ਼ ਮਲ ਕੇ 'ਗੱਦਾਰ ਰਤਨ' ਐਵਾਰਡ ਦੇਣ ਦੇ ਵੀ ਪੋਸਟਰ ਲਗਾਏ। ਪ੍ਰਦਰਸ਼ਨ ਕਰ ਰਹੇ ਅਕਾਲੀ ਵਰਕਰਾਂ ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ ਅਤੇ ਇਸ ਲਈ ਉਹ ਸਿੱਧੂ ਦੇ ਵਿਰੋਧ ਵਿਚ ਲਾਹਨਤ ਪੱਤਰ ਲਿਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਣਗੇ।