ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਨਾਇਬ ਸ਼ਾਹੀ ਇਮਾਮ ਦੀ ਮੁਲਾਕਾਤ
Published : Feb 19, 2020, 8:34 am IST
Updated : Feb 19, 2020, 8:34 am IST
SHARE ARTICLE
Photo
Photo

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਨਾਇਬ ਸ਼ਾਹੀ ਇਮਾਮ ਦੀ ਮੁਲਾਕਾਤ

ਲੁਧਿਆਣਾ : ਗੁਰਦੁਆਰਾ ਦੁਖ ਨਿਵਾਰਣ ਸਾਹਿਬ ਵਿਖੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹਮੰਦ ਉਸਮਾਨ ਲੁਧਿਆਣਵੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਦੇਸ਼ ਭਰ ਵਿੱਚ ਸੀ.ਏ.ਏ ਅਤੇ ਐਨ.ਆਰ.ਸੀ. ਖਿਲਾਫ ਚਲ ਰਹੇ ਜਨ ਅੰਦੋਲਨ ਦਾ ਸਮਰਥਨ ਕਰਨ 'ਤੇ ਮੁਸਮਿਲ ਭਾਈਚਾਰੇ ਵੱਲੋਂ ਆਭਾਰ ਪ੍ਰਗਟਾਇਆ।

Dukhniwaran SahibPhoto

ਇਸ ਮੌਕੇ ਤੇ ਪ੍ਰਧਾਨ ਸ. ਪ੍ਰਿਤਪਾਲ ਸਿੰਘ, ਮੁਹਮੰਦ ਮੁਸਤਕੀਮ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹਮੰਦ ਉਸਮਾਨ ਲੁਧਿਆਣਵੀ ਨੇ ਜੱਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਦੱਸਿਆ ਕਿ ਦੇਸ਼ ਭਰ ਵਿੱਚ ਅੰਦੋਲਨ ਕਰ ਰਹੇ ਲੋਕ ਸਰਣਾਰਥੀ ਭੈਣ-ਭਰਾ ਦੇ ਖਿਲਾਫ ਨਹੀਂ, ਭਾਰਤ ਦੇ ਸਾਰੇ ਨਾਗਰਿਕ ਚਾਹੁੰਦੇ ਹਨ ਕਿ ਨਾਗਰਿਕਤਾ ਕਾਨੂੰਨ ਵਿੱਚ ਧਰਮ ਦੇ ਨਾਮ ਤੇ ਸੰਵਿਧਾਨ ਨੂੰ ਤੋੜਣ ਦੀ ਜਗਾ, ਇਨਸਾਨਿਅਤ ਦੇ ਅਧਾਰ ਤੇ ਨਾਗਰਿਕਤਾ ਦੇਣ।

Giani Harpreet SinghPhoto

ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਜੇਕਰ ਸਾਰੇ ਦੇਸ਼ ਵਾਸੀ ਇਸ ਧਰਮ ਅਧਾਰਿਤ ਨਾਗਰਿਕਤਾ ਕਾਨੂੰਨ ਨੂੰ ਮੰਨ ਲੈਂਦੇ ਹਨ ਤਾਂ ਇੱਥੇ ਇੱਕ ਗਲਤ ਰਸਮ ਸ਼ੁਰੂ ਹੋ ਜਾਵੇਗੀ। ਹਰ ਨਵੀਂ ਆਉਣ ਵਾਲੀ ਸਰਕਾਰ ਕਿਸੇ ਵੀ ਧਰਮ ਦੇ ਲੋਕਾਂ ਨੂੰ ਦੇਸ਼ ਦੀ ਨਾਗਰਿਕਤਾ ਤੋਂ ਬਾਹਰ ਕੱਢ ਸਕਦੀ ਹੈ।

NRCPhoto

ਇਸ ਲਈ ਕਾਲੇ ਕਾਨੂੰਨ ਦਾ ਵਿਰੋਧ ਜਰੂਰੀ ਹੈ, ਨਾਇਬ ਸ਼ਾਹੀ ਇਮਾਮ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਲੁਧਿਆਣਾ ਵਿੱਚ ਵੀ ਸ਼ਾਹੀਨ ਬਾਗ ਬਣਾ ਦਿੱਤਾ ਗਿਆ ਹੈ ਜਿੱਥੇ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement