
ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਲਗਾਈਆਂ ਗਈਆਂ ਅਰਜ਼ੀਆਂ ਰੱਦ
.ਫਰੀਦਕੋਟ : ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੇਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਲਗਾਈਆਂ ਗਈਆਂ ਅਰਜ਼ੀ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸੈਣੀ ਨੂੰ 26 ਮਾਰਚ ਲਈ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਵੀ ਸੁਣਾਇਆ ਹੈ।
Sumedh Saini
ਸਾਬਕਾ ਡੀ.ਆਈ.ਜੀ. ਸੁਮੇਧ ਸੈਣੀ ਨੇ ਉਸ ਖਿਲਾਫ ਪੇਸ਼ ਹੋਏ ਚਲਾਨ ਵਿਚ ਤਿੰਨ ਅਰਜ਼ੀਆਂ ਦਿੱਤੀਆਂ ਗਈਆਂ ਸਨ ਪਰ ਉਹ ਆਪ ਖੁਦ ਅਦਾਲਤ ਵਿਚ ਪੇਸ਼ ਨਹੀਂ ਹੋਏ। ਉਧਰ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਆਪਣੀ ਗ੍ਰਿਫ਼ਤਾਰੀ ਤੋਂ ਰੋਕ ਲਈ ਅਗਾਂਉ ਜ਼ਮਾਨਤ ਦੀ ਅਰਜ਼ੀ ਸੈਸ਼ਨ ਕੋਰਟ ਵਿਚ ਲਗਾ ਦਿੱਤੀ ਜੋ ਅਜੇ ਤੱਕ ਵਿਚਾਰ ਅਧੀਨ ਹੈ ।
Sumedh Saini
ਇਸ ਦੌਰਾਨ ਜਾਂਚ ਟੀਮ ਨੇ ਸੁਮੇਧ ਸੈਣੀ ਖ਼ਿਲਾਫ਼ ਗ੍ਰਹਿ ਵਿਭਾਗ ਪਾਸੋਂ ਉਸ ਖ਼ਿਲਾਫ਼ ਕੇਸ ਚਲਾਉਣ ਲਈ ਦਿੱਤੀ ਮਨਜ਼ੂਰੀ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕਰ ਦਿੱਤਾ। ਇਸ ਮਨਜ਼ੂਰੀ ਪੱਤਰ ਵਿਚ ਗ੍ਰਹਿ ਵਿਭਾਗ ਨੇ ਕਿਹਾ ਕਿ ਸੁਮੇਧ ਸੈਣੀ ਖ਼ਿਲਾਫ਼ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਦਰਜ ਹੋਏ ਕੇਸ ਚਲਾਉਣ ਲਈ ਲੌੜੀਂਦੀ ਗਵਾਹੀ ਮੌਜੂਦ ਹੈ। ਇਸ ਲਈ ਉਸ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ।
Sumedh Singh Saini
ਇਹ ਸੱਦਾ ਪੱਤਰ ਜਾਂਚ ਟੀਮ ਨੇ ਅਦਾਲਤ ਨੂੰ ਸੌਂਪ ਦਿੱਤਾ ਹੈ । ਇਸ ਦਰਮਿਆਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਬਹਿਬਲ ਗੋਲੀ ਕਾਂਡ ਵਿਚ ਅਦਾਲਤ ਤੋਂ ਅਗਾਂਊ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਗਾਂਊ ਜ਼ਮਾਨਤ ਲੈਣ ਲਈ ਪਟੀਸ਼ਨ ਕਰ ਦਿੱਤੀ ਹੈ।