ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਰੀ ਹੋਏ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ
Published : Feb 19, 2021, 1:39 am IST
Updated : Feb 19, 2021, 1:39 am IST
SHARE ARTICLE
image
image

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਰੀ ਹੋਏ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ

ਸੁਪਰੀਮ ਕੋਰਟ ਨੇ ਬੰਦ ਕੀਤਾ ਮਾਮਲਾ, ਤਿੰਨ ਮੈਂਬਰੀ ਪੈਨਲ ਨੇ ਦੋਸ਼ ਮੁਕਤ ਦਿਤਾ ਕਰਾਰ

ਨਵੀਂ ਦਿੱਲੀ,  18 ਫ਼ਰਵਰੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਫਸਾਉਣ ਦੀ ਯੋਜਨਾ ਦੀ ਜਾਂਚ ਲਈ ਖ਼ੁਦ ਨੋਟਿਸ ਦੇ ਆਧਾਰ ’ਤੇ ਸ਼ੁਰੂ ਕੀਤੀ ਜਾਂਚ ਪ੍ਰਕਿਰਿਆ ਬੰਦ ਕਰਨ ਦਾ ਫ਼ੈਸਲਾ ਲਿਆ। 
ਜੱਜ ਸੰਜੇ ਕਿਸ਼ਨ ਕੌਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਕਰੀਬ 2 ਸਾਲ ਬੀਤ ਗਏ ਹਨ ਅਤੇ ਜਾਂਚ ਲਈ ਡਿਜੀਟਲ ਰੀਕਾਰਡ ਹਾਸਲ ਕਰਨ ਦੀ ਸੰਭਾਵਨਾ ਬਹੁਤ ਘੱਟ ਹੈ। ਖ਼ੁਦ ਨੋਟਿਸ ਨਾਲ ਸ਼ੁਰੂ ਕੀਤੀ ਜਾਂਚ ਪ੍ਰਕਿਰਿਆ ਬੰਦ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜੱਜ ਗੋਗੋਈ ਵਿਰੁਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਅੰਦਰੂਨੀ ਜਾਂਚ ਪਹਿਲਾਂ ਹੀ ਪੂਰੀ ਕੀਤੀ ਜਾ ਚੁਕੀ ਹੈ ਅਤੇ ਜੱਜ ਐੱਸ.ਏ. ਬੋਬੜੇ (ਮੌਜੂਦਾ ਚੀਫ਼ ਜਸਟਿਸ) ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਪੈਨਲ ਨੇ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿਤਾ ਸੀ। 
ਬੈਂਚ ’ਚ ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਮਣੀਅਮ ਵੀ ਸ਼ਾਮਲ ਸਨ। ਬੈਂਚ ਨੇ ਕਿਹਾ ਕਿ ਜੱਜ ਏ.ਕੇ. ਪਟਨਾਇਕ ਪੈਨਲ ਯੋਜਨਾ ਦੀ ਜਾਂਚ ਕਰਨ ਲਈ ਵਟਸਐੱਪ ਮੈਸੇਜ ਵਰਗੇ ਇਲੈਕਟ੍ਰਾਨਿਕ ਰੀਕਾਰਡ ਪ੍ਰਾਪਤ ਨਹੀਂ ਕਰ ਸਕਿਆ ਹੈ, ਇਸ ਲਈ ਖ਼ੁਦ ਨੋਟਿਸ ਨਾਲ ਸ਼ੁਰੂ ਕੀਤੇ ਮਾਮਲੇ ਨਾਲ ਕੋਈ ਉਦੇਸ਼ ਪੂਰਾ ਨਹੀਂ ਹੋਵੇਗਾ।  ਸੁਪਰੀਮ ਕੋਰਟ ਨੇ ਖ਼ੁਫ਼ੀਆ ਬਿਊਰੋ ਦੇ ਡਾਇਰੈਕਟਰ ਦੀ ਚਿੱਠੀ ਦਾ ਹਵਾਲਾ ਦਿਤਾ, ਜਿਸ ’ਚ ਕਿਹਾ ਗਿਆ ਸੀ ਕਿ ਜੱਜ ਗੋਗੋਈ ਨੇ ਆਸਾਮ ’ਚ ਰਾਸ਼ਟਰੀ ਜਨਸੰਖਿਆ ਰਜਿਸਟਰੇਸ਼ਨ (ਐੱਨ.ਆਰ.ਸੀ.) ਸਣੇ ਹੋਰ ਕਈ ਮੁਸ਼ਕਲ ਫ਼ੈਸਲੇ ਸੁਣਾਏ ਹਨ, ਇਸ ਲਈ ਉਨ੍ਹਾਂ ਨੂੰ ਫਸਾਉਣ ਦੀ ਸਾਜ਼ਸ਼ ਕੀਤੀ ਜਾ ਰਹੀ ਹੈ। ਜੱਜ ਪਟਨਾਇਕ ਦੇ ਹਵਾਲੇ ਨਾਲ ਬੈਂਚ ਨੇ ਕਿਹਾ ਕਿ ਇਹ ਮੰਨਣ ਦੇ ਠੋਸ ਕਾਰਨ ਹਨ ਕਿ ਸਾਬਕਾ ਚੀਫ਼ ਜਸਟਿਸ ਗੋਗੋਈ ਨੂੰ ਫਸਾਉਣ ਦੀ ਸਾਜ਼ਸ਼ ਕੀਤੀ ਗਈ ਹੋਵੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਇਕ ਸਾਬਕਾ ਮਹਿਲਾ ਕਰਮੀ ਨੇ ਸਾਬਕਾ ਚੀਫ਼ ਜਸਟਿਸ ਗੋਗੋਈ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਇਹ ਔਰਤ 2018 ’ਚ ਜਸਟਿਸ ਗੋਗੋਈ ਦੇ ਘਰ ਬਤੌਰ ਜੂਨੀਅਰ ਕੋਰਟ ਅਸਿਸਟੈਂਟ ਤਾਇਨਾਤ ਸੀ। ਔਰਤ ਦਾ ਦਾਅਵਾ ਸੀ ਕਿ ਬਾਅਦ ’ਚ ਉਸ ਨੂੰ ਨੌਕਰੀ ਤੋਂ ਹਟਾ ਦਿਤਾ ਸੀ। (ਏਜੰਸੀ)
-----
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement