ਨਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਬੱਚਿਆਂ ਸਮੇਤ ਨਿਗਲੀ ਜ਼ਹਿਰੀਲੀ ਵਸਤੂ 
Published : Feb 19, 2021, 7:14 pm IST
Updated : Feb 19, 2021, 7:23 pm IST
SHARE ARTICLE
Poison
Poison

ਪਤਨੀ ਸਮੇਤ ਤਿੰਨ 'ਤੇ ਮਾਮਲਾ ਦਰਜ...

ਸ਼੍ਰੀ ਮੁਕਤਸਰ: ਸ੍ਰੀ ਮੁਕਤਸਰ ਸਾਹਿਬ ਦੀ  ਜੋਧੂ ਕਾਲੋਨੀ ਵਾਸੀ ਇੱਕ ਐਂਬੂਲੈਂਸ ਡਰਾਇਵਰ ਨੇ ਬੱਚਿਆਂ ਸਮੇਤ ਜ਼ਹਿਰੀਲੀ ਵਸਤੂ ਨਿਗਲ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧੂ ਕਾਲੋਨੀ ਵਾਸੀ ਨਵੀਨ ਕੁਮਾਰ ਉਰਫ਼ ਭੋਲਾ (40), ਉਸਦੀ ਬੇਟੀ ਤਾਨੀਆ (7) ਅਤੇ ਬੇਟਾ ਕਬੀਰ (5) ਨੂੰ ਅੱਜ ਗੰਭੀਰ ਹਾਲਤ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ, ਡਾਕਟਰ ਅਨੁਸਾਰ ਇਹਨਾਂ ਤਿੰਨਾਂ ਨੇ ਹੀ ਕੋਈ ਜ਼ਹਿਰੀਲੀ ਵਸਤੂ ਨਿਗਲੀ ਹੋਈ ਸੀ।

Poisonous alcohol intensity, 10 deathsPoisonous 

ਗੰਭੀਰ ਹਾਲਤ ਨੂੰ ਦੇਖਦਿਆ ਤਿੰਨਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਾਨੀਆ ਦੀ ਮੌਤ ਹੋ ਗਈ, ਜਦਕਿ ਭੋਲਾ ਅਤੇ ਉਸਦਾ ਬੇਟਾ ਕਬੀਰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹਨ। ਉਧਰ ਪੁਲਿਸ ਨੇ ਭੋਲਾ ਦੇ ਭਰਾ ਮੁਨੀਸ਼ ਦੇ ਬਿਆਨਾਂ ਤੇ ਅਮਨ ਕੁਮਾਰ, ਉਸਦੀ ਮਾਤਾ ਸੀਤਾ ਰਾਣੀ ਅਤੇ ਭੋਲਾ ਦੀ ਪਤਨੀ ਪ੍ਰਿਯੰਕਾ ਤੇ ਆਈ ਪੀ ਸੀ ਦੀ ਧਾਰਾ 306, 511, 506 ਤਹਿਤ ਮਾਮਲਾ ਦਰਜ ਕਰ ਲਿਆ ਹੈ।

Poison Poison

ਬਿਆਨਾਂ ਵਿਚ ਮੁਨੀਸ਼ ਨੇ ਕਿਹਾ ਕਿ ਕਥਿਤ ਤੌਰ ਤੇ ਭੋਲਾ ਦੀ ਪਤਨੀ ਦੇ ਨਜਾਇਜ ਸਬੰਧ ਅਮਨ ਨਾਲ ਸਨ ਅਤੇ ਇਸ ਵਿਚ ਅਮਨ ਦੇ ਮਾਤਾ ਪਿਤਾ ਭਾਗੀਦਾਰ ਸਨ। ਇਹਨਾਂ ਸਬੰਧਾਂ ਤੋਂ ਤੰਗ ਆ ਭੋਲੇ ਨੇ ਜ਼ਹਿਰੀਲੀ ਵਸਤੂ ਨਿਗਲ ਲਈ ਅਤੇ ਆਪਣੇ ਪਿਤਾ ਨੂੰ ਵੇਖ ਬੇਟੀ ਤਾਨੀਆ ਅਤੇ ਬੇਟੇ ਕਬੀਰ ਨੇ ਵੀ ਜਹਿਰੀਲੀ ਵਸਤੂ ਨਿਗਲ ਲਈ। 

DeathDeath

ਇਥੇ ਵਰਨਣਯੋਗ ਹੈ ਕਿ ਜ਼ਹਿਰੀਲੀ ਚੀਜ ਨਿਗਲਣ ਤੋਂ ਪਹਿਲਾਂ ਇਸ ਵਿਅਕਤੀ ਨੇ ਆਪਣੇ ਮੋਬਾਇਲ ਤੇ ਇੱਕ ਵੀਡੀਓ ਬਣਾਈ ਜਿਸ ਵਿਚ ਉਸਨੇ ਇੱਕ ਅਮਨ ਅਤੇ ਉਸਦੀ ਮਾਤਾ ਸੀਤਾ ਰਾਣੀ ‘ਤੇ ਦੋਸ਼ ਲਾਏ ਹਨ ਕਿ ਉਹਨਾਂ ਨੇ ਉਸਦੀ ਪਤਨੀ ਦੀ ਪਹਿਲਾਂ ਇਤਰਾਜਯੋਗ ਵੀਡੀਓ ਬਣਾਈ ਅਤੇ ਫਿਰ ਵੀਡੀਓ ਨੂੰ ਇੰਟਰਨੈਟ ‘ਤੇ ਪਾਉਣ ਦੀ ਧਮਕੀ ਦੇ ਉਸਨੂੰ ਬਲੈਕਮੇਲ ਕਰਦੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement