ਬਲਬੀਰ ਸਿੰਘ ਸਿੱਧੂ ਨੇ 771 ਕਮਿਉਨਟੀ ਹੈਲਥ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Feb 19, 2021, 4:25 pm IST
Updated : Feb 19, 2021, 4:38 pm IST
SHARE ARTICLE
 Balbir Singh Sidhu
Balbir Singh Sidhu

ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

ਚੰਡੀਗੜ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਭਰਤੀ ਕੀਤੇ 771 ਕਮਿਉਨਿਟੀ ਹੈਲਥ ਅਫ਼ਸਰਾਂ (ਸੀਐਚਓਜ਼) ਨੂੰ ਨਿਯੁਕਤੀ ਪੱਤਰ ਸੌਂਪੇ। 

PHOTO Balbir Singh Sidhu 

 ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਪੱਧਰ ’ਤੇ ਪਹਿਲਾਂ 1607 ਤੰਦਰੁਸਤ ਪੰਜਾਬ ਸਿਹਤ ਕੇਂਦਰ ਚਲਾਏ ਗਏ ਸਨ ਜਿਨਾਂ ਦੀ ਗਿਣਤੀ  ਹੁਣ ਵਧ ਕੇ 2378 ਹੋ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ/ਸਬ-ਸੈਂਟਰ ਸਥਾਪਤ ਕਰਨ ਸਬੰਧੀ 142% ਦੇ ਟੀਚੇ ਨੂੰ ਪ੍ਰਾਪਤ ਕਰ ਲਿਆ ਹੈ।

 Balbir Singh Sidhu Balbir Singh Sidhu

ਸਿਹਤ ਵਿਭਾਗ ਵਿੱਚ ਨਵੇਂ ਭਰਤੀ ਹੋਏ ਸਟਾਫ ਨੂੰ ਜੀ ਆਇਆਂ ਆਖਦਿਆਂ ਸ. ਸਿੱਧੂ ਨੇ ਸਟਾਫ਼ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨਾਂ ਕਿਹਾ ਕਿ ਕਮਿਉਨਟੀ ਹੈਲਥ ਅਫ਼ਸਰ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਨਾਂ ਵੱਲੋਂ ਲਾਕਡਾਊਨ ਦੌਰਾਨ ਸ਼ਾਨਦਾਰ ਸੇਵਾਵਾਂ ਦਿੱਤੀਆਂ ਸਨ।

 Balbir Singh Sidhu Balbir Singh Sidhu

ਸਿਹਤ ਮੰਤਰੀ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਕੇਂਦਰਾਂ ਵਿਖੇ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ/ਸੇਵਾਵਾਂ ਉਪਲੱਬਧ ਹਨ। ਹੁਣ ਸਿਹਤ ਤੇ ਤੰਦਰੁਸਤੀ ਕੇਂਦਰ ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਵੀ ਚਲ ਰਹੇ ਹਨ ਅਤੇ ਇਸ ਪ੍ਰੋਗਰਾਮ ਤਹਿਤ ਅਜਿਹੇ ਖੇਤਰਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਪਹਿਲਾਂ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 Balbir Singh Sidhu Balbir Singh Sidhu

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਿਸ਼ੇਸ਼ ਧਿਆਨ ਲੋਕਾਂ ਦੀ ਹਾਈਪਰਟੈਨਸ਼ਨ, ਸ਼ੂਗਰ, ਅਸਥਮਾ ਜਿਹੀਆਂ ਬਿਮਾਰੀਆਂ ਲਈ ਜਾਂਚ ਕਰਨਾ ਅਤੇ ਇੱਥੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਜਦੋਂ ਕਮਿਉਨਟੀ ਹੈਲਥ ਅਫ਼ਸਰ ਦੁਆਰਾ ਮਰੀਜ਼ ਦਾ ਇਲਾਜ ਕੀਤਾ ਜਾਂਦਾ ਹੈ ਤਾਂ ਇਸ ਨਾਲ ਮਰੀਜ਼ਾਂ ਨੂੰ ਸਥਾਈ ਰਾਹਤ ਮਿਲਦੀ ਹੈ ਅਤੇ ਦੂਜੇ ਦਰਜੇ ਦੀਆਂ ਸਿਹਤ ਸੇਵਾਵਾਂ ’ਤੇ ਬੋਝ ਵੀ ਘਟਦਾ ਹੈ।

PHOTO Balbir Singh Sidhu 

ਇਸ ਮੌਕੇ ਸਿਹਤ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਦਾ ਸਿਹਤ ਵਿਭਾਗ ਵਿੱਚ ਸਵਾਗਤ ਕੀਤਾ। ਉਨਾਂ ਅੱਗੇ ਕਿਹਾ ਕਿ ਪੰਜਾਬ ਨੇ ਕੋਵਿਡ -19 ਮਹਾਂਮਾਰੀ ਦਾ ਪ੍ਰਬੰਧਨ ਬਹੁਤ ਵਧੀਆ ਢੰਗ ਨਾਲ ਕੀਤਾ ਅਤੇ ਇਹ ਸਿਰਫ਼ ਸਾਡੇ ਸਿਹਤ ਅਤੇ ਮੋਹਰਲੀ ਕਤਾਰ ਵਿੱਚ ਡਟੇ ਕਰਮਚਾਰੀਆਂ ਦੀਆਂ ਨਿਰਸਵਾਰਥ ਸੇਵਾਵਾਂ ਕਰਕੇ ਹੀ ਸੰਭਵ ਹੋਇਆ ਹੈ।

ਇਸ ਮੌਕੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਅਮਿਤ ਕੁਮਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਜੀ.ਬੀ. ਸਿੰਘ, ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਸ਼ਰਮਾ, ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ ਡਾ. ਅਰੀਤ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement