ਮੰਤਰੀ ਮੰਡਲ ਵੱਲੋਂ ਮੌੜ ਮੰਡੀ ਬੰਬ ਧਮਾਕੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦਾ ਐਲਾਨ
Published : Feb 19, 2021, 5:35 pm IST
Updated : Feb 19, 2021, 5:36 pm IST
SHARE ARTICLE
cm punjab
cm punjab

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਇਹ ਫੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ 31 ਜਨਵਰੀ, 2017 ਨੂੰ ਵਾਪਰੇ ਮੌੜ ਮੰਡੀ ਬੰਬ ਧਮਾਕੇ ਵਿੱਚ ਮਾਰੇ ਗਏ ਚਾਰ ਨਾਬਾਲਗਾਂ ਦੇ ਪਰਿਵਾਰ ਮੈਂਬਰਾਂ/ਵਾਰਸਾਂ ਵਿੱਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਨਿਯਮਾਂ ਵਿੱਚ ਵਿਸ਼ੇਸ਼ ਉਪਬੰਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਹੈ।

CMCM punjab

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮ੍ਰਿਤਕ ਜਪਸਿਮਰਨ ਸਿੰਘ (15) ਪੁੱਤਰ ਖੁਸ਼ਦੀਪ ਸਿੰਘ, ਸੌਰਵ ਸਿੰਗਲਾ (14) ਪੁੱਤਰ ਰਕੇਸ਼ ਕੁਮਾਰ, ਅੰਕੁਸ਼ (11) ਪੁੱਤਰ ਗਿਆਨ ਚੰਦ ਅਤੇ ਰਿਪਨਦੀਪ ਸਿੰਘ (9) ਪੁੱਤਰ ਕਾਲਾ ਸਿੰਘ ਦੇ ਪਰਿਵਾਰਾਂ ਵਿੱਚੋਂ ਇਕ-ਇਕ ਮੈਂਬਰ ਨੂੰ ਵਿਦਿਅਕ ਯੋਗਤਾ ਮੁਤਾਬਕ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਲਈ ਵਿਸ਼ੇਸ਼ ਉਪਬੰਧ ਕੀਤਾ ਜਾਵੇ।

cm punjabcm punjab

ਨਾਬਾਲਗ ਮ੍ਰਿਤਕ ਦੇ ਸਬੰਧ ਵਿੱਚ ਮੌਜੂਦਾ ਨਿਯਮ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਮੁਹੱਈਆ ਨਹੀਂ ਕਰਵਾਉਂਦੇ। ਮੰਤਰੀ ਮੰਡਲ ਦੇ ਅੱਜ ਦੇ ਫੈਸਲੇ ਨਾਲ ਹਰੇਕ ਮੈਂਬਰ ਨੂੰ ਵਿਸ਼ੇਸ਼ ਕੇਸ (ਇਸ ਨੂੰ ਪ੍ਰਥਾ ਸਮਝੇ ਬਿਨਾਂ) ਦੇ ਤਹਿਤ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਵਿਰੁੱਧ ਬਠਿੰਡਾ ਜ਼ਿਲ੍ਹੇ ਜਾਂ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੀ ਵਿਦਿਆ ਯੋਗਤਾ ਦੇ ਮੁਤਾਬਕ ਨੌਕਰੀ ਦੇਣ ਲਈ ਸਬੰਧਤ ਨਿਯਮਾਂ/ਨੀਤੀ ਵਿੱਚ ਢਿੱਲ ਦੇ ਦਿੱਤੀ ਗਈ ਹੈ।

ਸੂਬਾ ਸਰਕਾਰ ਵੱਲੋਂ ਨੌਕਰੀ ਦੇਣ ਤੋਂ ਇਲਾਵਾ ਹਰੇਕ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 5-5 ਲੱਖ ਰੁਪਏ ਜਦਕਿ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਮਦਦ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ 31 ਜਨਵਰੀ, 2017 ਨੂੰ ਬਠਿੰਡਾ ਜ਼ਿਲ੍ਹੇ ਵਿੱਚ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 13 ਜ਼ਖ਼ਮੀ ਹੋ ਗਏ ਸਨ।

ਸੂਬਾ ਸਰਕਾਰ ਨੇ ਮੌਜੂਦਾ ਨੀਤੀ ਮੁਤਾਬਿਕ ਦੋ ਮ੍ਰਿਤਕਾਂ ਹਰਪਾਲ ਸਿੰਘ (40) ਤੇਜਾ ਸਿੰਘ ਅਤੇ ਅਸ਼ੋਕ ਕੁਮਾਰ (35) ਪੁੱਤਰ ਬਾਬੂ ਰਾਮ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਮੁਹੱਈਆ ਕਰਵਾ ਦਿੱਤੀ ਹੈ ਕਿਉਂਜੋ ਇਹ ਦੋਵੇਂ ਵਿਅਕਤੀ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਣ ਵਾਲੇ ਸਨ। ਅਸ਼ੋਕ ਕੁਮਾਰ ਦੇ ਕੇਸ ਵਿੱਚ, ਉਸ ਦੀ ਨਾਬਾਲਗ ਬੇਟੀ ਬਾਗੋ (11) ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ ਸੀ ਪਰ ਪਰਿਵਾਰ ਦੇ ਇਕ ਮੈਂਬਰ ਨੂੰ ਪਹਿਲਾਂ ਹੀ ਨੌਕਰੀ ਦਿੱਤੀ ਜਾ ਚੁੱਕੀ ਹੈ ਜਿਸ ਕਰਕੇ ਅੱਜ ਪ੍ਰਵਾਨ ਕੀਤੇ ਗਏ ਵਿਸ਼ੇਸ਼ ਉਪਬੰਧ ਵਿੱਚ ਬਾਗੋ ਨੂੰ ਸ਼ਾਮਲ ਨਹੀਂ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement