22 ਫਰਵਰੀ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ
Published : Feb 19, 2021, 6:45 pm IST
Updated : Feb 19, 2021, 6:45 pm IST
SHARE ARTICLE
Punjab School
Punjab School

ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਵਿਭਾਗ...

ਚੰਡੀਗੜ: ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ ਜਦਕਿ ਮਿਡਲ / ਹਾਈ / ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ -3: 20 ਵਜੇ ਤੱਕ ਖੁੱਲਣਗੇ।

Punjab CabinetPunjab Cabinet

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੜ ਸਕੂਲ ਖੋਲਣ ਦੇ ਫੈਸਲੇ ਦਾ ਦਿ੍ਰੜਤਾ ਨਾਲ ਸਮਰਥਨ ਕੀਤਾ ਕਿਉਂ ਜੋ ਉਹਨਾਂ ਦੀ ਸਰਕਾਰ ਨੇ ਮਹਾਂਮਾਰੀ ਦੌਰਾਨ ਸੁਰੱਖਿਆ ਉਪਾਵਾਂ ਦੀ ਪੂਰਨ ਪਾਲਣ ਕਰਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ। ਉਨਾਂ ਕਿਹਾ ਕਿ ਇਹ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਅੰਤਮ ਦੁਹਰਾਈ ਦਾ ਸਮਾਂ ਹੈ ਅਤੇ ਇਸ ਲਈ ਮਾਪਿਆਂ ਅਤੇ ਅਧਿਆਪਕਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਕਬੂਲਦਿਆਂ ਵਿਭਾਗ ਨੇ ਸਕੂਲਾਂ ਦੇ ਸਮੇਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ।

Vijay Inder SinglaVijay Inder Singla

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਮੁੜ ਖੋਲਣ ਤੋਂ ਪਹਿਲਾਂ ਵੱਖ-ਵੱਖ ਤਰੀਕਿਆਂ ਨਾਲ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ ਅਤੇ ਕੋਵਿਡ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਰੀਰਕ ਰੂਪ ਵਿੱਚ ਇੱਕ ਦੂਜੇ ਦੇ ਸਾਹਮਣੇ ਆਉਣ ਦਾ ਮੌਕਾ ਬਹੁਤ ਘੱਟ ਮਿਲਿਆ। ਸਕੂਲਾਂ ਵਿੱਚ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਦਿਾਰਥੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਉਪਰੰਤ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

schoolschool

ਸ਼੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੰਤਮ ਦੁਹਾਈ ਲਈ ਵਧੇਰੇ ਸਮਾਂ ਮਿਲੇਗਾ ਜੋ ਕਿ ਉਨਾਂ ਨੂੰ ਪ੍ਰੀਖਿਆਵਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਮਦਦਗਾਰ ਸਿੱਧ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement