ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰ
Published : Feb 19, 2021, 1:55 am IST
Updated : Feb 19, 2021, 1:55 am IST
SHARE ARTICLE
image
image

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 18 ਫ਼ਰਵਰੀ (ਸੁਰਜੀਤ ਸਿੰਘ ਖ਼ਾਲਸਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਅਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਦੇ ਫ਼ੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement