ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ: ਜਗੀਰ ਕੌਰ 
Published : Feb 19, 2021, 7:05 pm IST
Updated : Feb 19, 2021, 7:05 pm IST
SHARE ARTICLE
Jagir Kaur
Jagir Kaur

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀਆਂ ਇਤਿਹਾਸਕ ਕਿਤਾਬਾਂ...

ਅੰਮ੍ਰਿਤਸਰ: ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅੱਜ ਦੁਬਾਰਾ ਪੱਤਰ ਲਿਖ ਕੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਦਾ ਸੈੱਟ ਭੇਜਿਆ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸਿੱਖਾਂ ਨੇ ਕੁਰਬਾਨੀਆਂ ਦੁਆਰਾ ਦੇਸ਼ ਦੀ ਅਜ਼ਾਦੀ ਦੀ ਨੀਂਹ ਰੱਖੀ, ਪਰ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ।

PM ModiPM Modi

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਦੀ ਸ਼ਮੂਲੀਅਤ ਨੂੰ ਭਾਰਤ ਸਰਕਾਰ ਵੱਲੋਂ ਰੋਕਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜ਼ਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਮਗਰੋਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜਿਆ ਸੀ। ਇਸ ਸਾਕੇ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ ਸੀ, ਜਿਸ ਮਗਰੋਂ ਮਹਾਤਮਾਂ ਗਾਂਧੀ ਨੂੰ ਵੀ ਕਹਿਣਾ ਪਿਆ ਸੀ ਕਿ ਦੇਸ਼ ਦੀ ਅਜ਼ਾਦੀ ਦੀ ਅੱਧੀ ਲੜਾਈ ਜਿੱਤੀ ਗਈ ਹੈ।

SikhsSikhs

ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਇਤਿਹਾਸ ਅੱਖੋਂ ਓਹਲੇ ਕਰਕੇ ਭਾਰਤ ਸਰਕਾਰ ਨੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕਿਆ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਦੇਸ਼ ਭਗਤ ਸਿੱਖ ਸ਼ਹੀਦਾਂ ਦਾ ਵੀ ਅਪਮਾਨ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦਾ ਅਧਾਰ ਬਣੇ ਸਿੱਖਾਂ ਦੇ ਇਸ ਕੁਰਬਾਨੀਆਂ ਭਰੇ ਸਾਕਿਆਂ ਨੂੰ ਦਰਸਾਉਂਦੇ ਇਤਿਹਾਸ ਨਾਲ ਸਬੰਧਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਕਿਤਾਬਾਂ ਭੇਜੀਆਂ ਜਾ ਰਹੀਆਂ ਹਨ।

SikhsSikhs

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਤਾਬਾਂ ਦੇ ਨਾਲ ਦੋਹਾਂ ਆਗੂਆਂ ਨੂੰ ਸਾਕੇ ਦੀ ਇਤਿਹਾਸਕਤਾ ਤੋਂ ਜਾਣੂ ਕਰਵਾਉਂਦੇ ਪੱਤਰ ਵੀ ਭੇਜੇ ਜਾ ਰਹੇ ਹਨ। ਇਹ ਪੱਤਰ ਅਤੇ ਕਿਤਾਬਾਂ ਦੇ ਸੈੱਟ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪੱਧਰ ਦੇ ਅਧਿਕਾਰੀ ਜਾਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਿਤਾਬਾਂ ਭੇਜਣ ਦਾ ਮੰਤਵ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਣਾ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ ਹੋ ਰਹੇ ਸਮਾਗਮਾਂ ਵਿਚ ਸੰਗਤਾਂ ਦੀ ਸ਼ਮੂਲੀਅਤ ਕਿਉਂ ਜ਼ਰੂਰੀ ਹੈ।

Amit shahAmit shah

ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਜੇ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ 21 ਫ਼ਰਵਰੀ ਵਾਲੇ ਸਮਾਗਮ ਦਾ ਹਿੱਸਾ ਬਣਨ ਲਈ ਸੰਗਤ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ ਅਤੇ ਹੋਰ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement