
ਚੋਣ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੁਲਿਸ ਬਾਰੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ
ਚੰਡੀਗੜ੍ਹ: ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਸਿਰਫ਼ ਇੱਕ ਦਿਨ ਬਾਕੀ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸ਼ੁੱਕਰਵਾਰ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
DSP Chandel files defamation suit against Navjot Sidhu
ਸਿੱਧੂ ਖ਼ਿਲਾਫ਼ ਮਾਮਲਾ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਦਰਜ ਕਰਵਾਇਆ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਮਾਮਲੇ ਮੁਤਾਬਕ ਦੋ ਮਹੀਨੇ ਪਹਿਲਾਂ ਇੱਕ ਚੋਣ ਰੈਲੀ ਵਿੱਚ ਸਿੱਧੂ ਨੇ ਪੰਜਾਬ ਪੁਲਿਸ ਖਿਲਾਫ ਵਿਵਾਦਿਤ ਬਿਆਨ ਦਿੱਤਾ ਸੀ। ਇਸ ’ਤੇ ਡੀਐਸਪੀ ਦਿਲਸ਼ੇਰ ਸਿੰਘ ਨੇ ਕਾਨੂੰਨੀ ਨੋਟਿਸ ਭੇਜ ਕੇ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ ਪਰ ਨੋਟਿਸ ਦਾ ਕੋਈ ਜਵਾਬ ਨਾ ਮਿਲਣ ’ਤੇ ਡੀਐਸਪੀ ਨੇ ਆਪਣੇ ਵਕੀਲ ਡਾਕਟਰ ਸੂਰਿਆਪ੍ਰਕਾਸ਼ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ।
DSP dilsher singh chandel
ਉਨ੍ਹਾਂ ਦੱਸਿਆ ਕਿ ਚੰਦੇਲ ਦਾ ਤਰਕ ਹੈ ਕਿ ਸਿੱਧੂ ਦੇ ਬਿਆਨ ਨਾਲ ਪੂਰੀ ਦੁਨੀਆ ’ਚ ਇਹ ਸੰਦੇਸ਼ ਜਾ ਰਿਹਾ ਹੈ ਕਿ ਭਾਰਤੀ ਫੋਰਸ ਬੇਹੱਦ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਦੇਸ਼ ਦੀ ਫ਼ੌਜ ਦਾ ਮਨੋਬਲ ਘਟਦਾ ਹੈ। ਜ਼ਿਕਰਯੋਗ ਹੈ ਕਿ 18 ਦਸੰਬਰ 2021 ਨੂੰ ਨਵਜੋਤ ਸਿੰਘ ਸਿੱਧੂ ਨੇ ਸੁਲਤਾਨਪੁਰ ਲੋਧੀ ਵਿੱਚ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਸੀ।
photo
ਇਸ ਰੈਲੀ ਵਿੱਚ ਸਿੱਧੂ ਨੇ ਪੰਜਾਬ ਪੁਲਿਸ ਦਾ ਮਜ਼ਾਕ ਉਡਾਇਆ। ਡੀਐਸਪੀ ਨੇ ਸਿੱਧੂ ਦੇ ਇਸ ਬਿਆਨ 'ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਸੰਦੇਸ਼ ਜਾਂਦਾ ਹੈ ਕਿ ਦੇਸ਼ ਦੀ ਪੁਲਿਸ ਇੰਨੀ ਕਮਜ਼ੋਰ ਹੈ ਕਿ ਇਕ ਐੱਮਐੱਲਏ ਉਮੀਦਵਾਰ ਤੋਂ ਡਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਭਾਸ਼ਣ ਦਿੰਦੇ ਸਮੇਂ ਜ਼ਿੰਮੇਵਾਰ ਹੋਣਾ ਚਾਹੀਦਾ ਹੈ।