
ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 126 ਦੀ ਉਲੰਘਣਾ ਕਰਨ ਕਰਕੇ ਦਿੱਤੀ ਸ਼ਿਕਾਇਤ
ਮੁਹਾਲੀ : ਚੋਣ ਕਮਿਸ਼ਨ ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਚੋਣ ਅਫ਼ਸਰ ਵੱਲੋਂ ਸੁਖਬੀਰ ਬਾਦਲ ਵਿਰੁੱਧ ਧਾਰਾ 126(1) ਤਹਿਤ ਐਸਐਸਪੀ ਐਸਏਐਸ ਨਗਰ (ਮੋਹਾਲੀ) ਨੂੰ ਐਫਆਈਆਰ ਦਰਜ ਕਰਨ ਦੇ ਹੁਕਮ ਕੀਤੇ ਹਨ।
ਦਰਅਸਲ ਸੁਖਬੀਰ ਬਾਦਲ ਨੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 126 ਦੀ ਉਲੰਘਣਾ ਕੀਤੀ ਹੈ ਤੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕੀਤੀ ਹੈ ਜਿਸ ਵਿਚ ਉਹ ਖਾਸ ਭਾਈਚਾਰੇ ਦੇ ਲੋਕਾਂ ਲਈ ਐਲਾਨ ਕਰ ਰਹੇ ਸਨ। ਉਹਨਾਂ ਖਿਲਾਫ਼ ਆਮ ਆਦਮੀ ਪਾਰਟੀ ਨੇ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਚੋਂ ਕਮਿਸ਼ਨ ਨੇ ਸੁਖਬੀਰ ਬਾਦਲ ਖਿਲਾਫ਼ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
Image