
ਕੱਲ੍ਹ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ਦੇ ਬਾਵਜੂਦ ਮਾਨਸਾ 'ਚ ਕੀਤਾ ਸੀ ਪ੍ਰਚਾਰ
ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਭਾਅ ਚੋਣਾਂ ਵਿਚ ਮਹਿਜ਼ ਇੱਕ ਦਿਨ ਬਾਕੀ ਹੈ। ਇਸ ਦੇ ਚਲਦੇ ਹੀ ਇਲੈਕਸ਼ਨ ਕਮਿਸ਼ਨ ਵਲੋਂ ਚੋਣ ਪ੍ਰਚਾਰ 'ਤੇ ਰੋਕ ਲਗਾ ਦਿਤੀ ਸੀ ਪਰ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਚਲਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
FIR registered against CM Channi and Sidhu Musewala for violating election rules
ਦਸ ਦੇਈਏ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ੁੱਕਰਵਾਰ ਨੂੰ 6 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਹਲਕੇ ਤੋਂ ਬਾਹਰ ਨਿਕਲਣਾ ਲਾਜ਼ਮੀ ਸੀ ਪਰ CM ਚਰਨਜੀਤ ਚੰਨੀ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਕਰਦੇ ਨਜ਼ਰ ਆਏ ।
FIR registered against CM Channi and Sidhu Musewala for violating election rules
ਇਸ ਸਬੰਧੀ ਸੂਚਨਾ ਮਿਲਦਿਆਂ ਹੀ ਜਦੋਂ ਮਾਨਸਾ ਦੇ ਰਿਟਰਨਿੰਗ ਅਫ਼ਸਰ ਨੂੰ ਪਤਾ ਲੱਗਿਆ ਤਾਂ ਉਹ ਮੌਕੇ ’ਤੇ ਪਹੁੰਚੇ। ਪਰ ਉਨ੍ਹਾਂ ਦੇ ਉੱਥੇ ਜਾਣ ਤੱਕ ਚਰਨਜੀਤ ਚੰਨੀ ਉੱਥੋਂ ਜਾ ਚੁੱਕੇ ਸੀ। ਇਸ ਬਾਰੇ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਐਫਐਸਟੀ ਟੀਮ ਦੀ ਵੀਡੀਓ ਰਿਕਾਰਡਿੰਗ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਬਾਰੇ ਰਿਟਰਨਿੰਗ ਅਫ਼ਸਰ-ਕਮ ਐਸਡੀਐਮ ਮਾਨਸਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਮੌਕੇ ‘ਤੇ ਆ ਕੇ ਲੋਕਾਂ ਤੋਂ ਜਾਣਕਾਰੀ ਹਾਸਿਲ ਕੀਤੀ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਕੀਤਾ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਐਮ. ਚੰਨੀ ਨੇ ਗੁਰਦੁਆਰਾ ਸਾਹਿਬ ਅਤੇ ਮੰਦਰ ਵਿੱਚ ਮੱਥਾ ਟੇਕਿਆ ਹੈ ਪਰ ਚੋਣ ਪ੍ਰਚਾਰ ਨਹੀਂ ਕੀਤਾ।
FIR registered against CM Channi and Sidhu Musewala for violating election rules
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਗ਼ਲਤ ਅਤੇ ਚੋਣ ਜ਼ਾਬਤੇ ਦਾ ਉਲੰਘਣ ਦੱਸਿਆ ਗਿਆ ਹੈ। ਜਿਸ ਕਾਰਨ ਉਨ੍ਹਾਂ ਨੇ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜੇਕਰ ਸਾਡੇ ਖ਼ਿਲਾਫ਼ ਕੋਈ ਕਾਰਵਾਈ ਹੋ ਸਕਦੀ ਹੈ ਤਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਮੁੱਖ ਮੰਤਰੀ ਚੰਨੀ ਅਤੇ ਮੌਕੇ ‘ਤੇ ਮੌਜੂਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਜਾਵੇ।