ਤਰਨਤਾਰਨ ’ਚ ਵੱਡੀ ਵਾਰਦਾਤ: ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਵਲੋਂ ਬੈਂਕ 'ਚੋਂ 30 ਲੱਖ ਦੀ ਲੁੱਟ
Published : Feb 19, 2022, 5:57 pm IST
Updated : Feb 19, 2022, 6:16 pm IST
SHARE ARTICLE
Robbery
Robbery

ਚੋਰ ਜਾਂਦੇ ਹੋਏ ਸਟਾਫ ਦੇ ਮੋਬਾਈਲ ਫੋਨ, ਮਹਿਲਾ ਕਰਮਚਾਰੀ ਦੀ ਸੋਨੇ ਦੀ ਚੈਨ ਵੀ ਲੈ ਗਏ ਨਾਲ

 

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ ਐੱਚਡੀਐੱਫਸੀ ਬੈਂਕ 'ਚ ਦੁਪਹਿਰ ਕਰੀਬ 2 ਵਜੇ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਲੁੱਟੀ ਗਈ ਰਾਸ਼ੀ ਬਾਰੇ ਬੇਸ਼ੱਕ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਅਜੇ ਨਹੀਂ ਕੀਤੀ ਗਈ ਪਰ ਅੰਦਾਜਾ 30 ਲੱਖ ਦੇ ਕਰੀਬ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਹੋਈ ਲੁੱਟ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

 

PHOTOPHOTO

ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ ਸਮੇਤ ਪੁਲਸ ਟੀਮਾਂ ਮੌਕੇ ’ਤੇ ਪੁੱਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2 ਵਜੇ ਦੋ ਸਪਲੈਂਡਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਤਿੰਨ ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ।

PHOTO PHOTO

ਦੋ ਮੋਨੇ ਤੇ ਇਕ ਸਰਦਾਰ ਦੱਸੇ ਜਾਂਦੇ ਉਕਤ ਲੋਕਾਂ ਨੇ ਪਿਸਤੌਲ ਦੀ ਨੋਕ ’ਤੇ ਸਭ ਤੋਂ ਪਹਿਲਾਂ ਉਥੇ ਤਾਇਨਾਤ ਗਾਰਡ ਦੀ ਬੰਦੂਕ ਖੋਹੀ ਅਤੇ ਫਿਰ ਕੈਸ਼ੀਅਰ ਦੇ ਕਾਊਂਟਰ ’ਤੇ ਜਾ ਕੇ ਨਕਦੀ ਇਕ ਬੈਗ ਵਿਚ ਪਾ ਲਈ। ਇੰਨਾ ਹੀ ਨਹੀਂ ਲੁਟੇਰੇ ਸਟਾਫ ਦੇ ਮੋਬਾਈਲ ਫੋਨ, ਮਹਿਲਾ ਕਰਮਚਾਰੀ ਦੀ ਸੋਨੇ ਦੀ ਚੈਨ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ। 

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement