
ਪਰਿਵਾਰ ਨੇ ਸਹੁਰੇ ਘਰ 'ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਕੁਝ ਮਹੀਨੇ ਪਹਿਲਾਂ ਹੀ ਹੋਈ ਸੀ ਪਤੀ ਦੀ ਮੌਤ
ਤਰਨ ਤਾਰਨ (ਰਵੀ ਖਹਿਰਾ) : ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਦੀ ਵਿਧਵਾ ਔਰਤ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮੌਕੇ 'ਤੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਪੁੱਜੇ ਅਤੇ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਲੈ ਲਿਆ। ਦੂਜੇ ਪਾਸੇ ਥਾਣਾ ਝਬਾਲ ਪੁੱਜੇ ਮ੍ਰਿਤਕ ਦੇ ਵਾਰਸਾਂ ਨੇ ਔਰਤ ਦੇ ਸਹੁਰਾ ਪਰਿਵਾਰ 'ਤੇ ਫਾਹਾ ਦੇਣ ਦੇ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ : ਖੌਫ਼ਨਾਕ! ਕਲਯੁਗੀ ਪੁੱਤ ਨੇ ਕੀਤਾ ਆਪਣੇ ਪਿਓ ਦਾ ਕਤਲ
ਮ੍ਰਿਤਕਾ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 12 ਸਾਲ ਪਹਿਲਾਂ ਬਲਜੀਤ ਕੌਰ ਦਾ ਵਿਆਹ ਅਰਵਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਦੇ ਨਾਲ ਕੀਤਾ ਸੀ। ਜਿਨ੍ਹਾਂ ਦੇ ਤਿੰਨ ਬੱਚੇ ਵੀ ਹਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਜਵਾਈ ਅਰਵਨ ਸਿੰਘ ਦੀ ਮੌਤ ਹੋ ਗਈ।
ਮੌਤ ਤੋਂ ਬਾਅਦ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰ ਕੇ ਕੁਝ ਦਿਨਾ ਲਈ ਉਹ ਬਲਜੀਤ ਕੌਰ ਨੂੰ ਆਪਣੇ ਪਿੰਡ ਰਾਮਪੁਰਾ ਵਿਖੇ ਲੈ ਆਏ। ਹਫਤਾ ਪਹਿਲਾਂ ਉਨ੍ਹਾਂ ਦੀ ਲੜਕੀ ਮੁੜ ਆਪਣੇ ਸਹੁਰੇ ਘਰ ਗਈ। ਜਿੱਥੇ ਸੁਹਰਾ ਪਰਿਵਾਰ ਨੇ ਉਸ ਨੂੰ ਮੁੜ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਧੁੰਦ ਕਾਰਨ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਟਰੱਕ ਡਰਾਈਵਰ ਦੇ ਹੈਲਪਰ ਦੀ ਮੌਤ
ਸਵੇਰ ਵੇਲੇ ਉਨ੍ਹਾਂ ਦੀ ਦੋਹਤੀ ਬਲਜੀਤ ਨੇ ਫੋਨ ਕਰ ਕੇ ਦੱਸਿਆ ਕਿ ਮੰਮੀ ਦੀ ਮੌਤ ਹੋ ਗਈ ਹੈ। ਜਦੋਂ ਉਨ੍ਹਾਂ ਨੇ ਆ ਕੇ ਵੇਖਿਆ ਤਾਂ ਬਲਜੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਥਾਣਾ ਮੁੱਖੀ ਬਲਜਿੰਦਰ ਸਿਂੰਘ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਫਿਲਹਾਲ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।